English Hindi April 21, 2021

ਵਾਹਗਿਉਂ ਪਾਰ - ਸਰਹੱਦ ਪਾਰ ਵੀ ਵੱਸਦੇ ਆਪਣੇ

ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲਾ ਆਰਡੀਨੈਂਸ ਪਾਕਿ ਦੀ ਸੰਸਦ 'ਚ ਪੇਸ਼

July 28, 2020 12:01 PM

ਇਸਲਾਮਾਬਾਦ, 28 ਜੁਲਾਈ
ਇਮਰਾਨ ਖਾਨ ਸਰਕਾਰ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨਾਲ ਸੰਬੰਧਿਤ ਆਰਡੀਨੈਂਸ ਸੰਸਦ 'ਚ ਪੇਸ਼ ਕੀਤਾ। ਕੌਮਾਂਤਰੀ ਅਦਾਲਤ ਦੀ ਸਮੀਖਿਆ ਤੇ ਪੁਨਰਵਿਚਾਰ ਆਰਡੀਨੈਂਸ 2020 ਜਾਧਵ ਨੂੰ ਫ਼ੌਜ ਅਦਾਲਤ ਦੇ ਫ਼ੈਸਲੇ ਨੂੰ ਇਸਲਾਮਾਬਾਦ ਹਾਈਕੋਰਟ 'ਚ ਚੁਣੌਤੀ ਦੇਣ ਦਾ ਅਧਿਕਾਰ ਪ੍ਰਦਾਨ ਕਰੇਗਾ। ਪਾਕਿਸਤਾਨ ਦੇ ਵਿਰੋਧੀ ਦਲ ਇਸ ਆਰਡੀਨੈਂਸ ਦਾ ਵਿਰੋਧ ਕਰ ਰਹੇ ਹਨ।

ਜਾਧਵ ਨੂੰ ਅਪ੍ਰੈਲ 2017 'ਚ ਫ਼ੌਜ ਦੀ ਅਦਾਲਤ ਨੇ ਜਾਸੂਸੀ ਤੇ ਅੱਤਵਾਦ ਫੈਲਾਉਣ ਦਾ ਦੋਸ਼ੀ ਮੰਨਦੇ ਹੋਏ ਫਾਂਸੀ ਦੀ ਸਜ਼ਾ ਸੁਣਾਈ ਸੀ। ਜਾਧਵ ਦੀ ਪਾਕਿਸਤਾਨ 'ਚ ਗ੍ਰਿਫ਼ਤਾਰੀ ਤੇ ਉਨ੍ਹਾਂ ਨੇ ਕਾਨੂੰਨੀ ਸਹਾਇਤਾ ਦਿੱਤੇ ਬਗੈਰ ਸਜ਼ਾ ਸੁਣਾਉਣ 'ਤੇ ਭਾਰਤ ਨੇ ਸਖ਼ਤ ਇਤਰਾਜ ਜਤਾਇਆ ਸੀ ਤੇ ਫ਼ੈਸਲੇ ਖ਼ਿਲਾਫ਼ ਕੌਮਾਂਤਰੀ ਅਦਾਲਤ ਗਏ ਸੀ। ਕੌਮਾਂਤਰੀ ਅਦਾਲਤ ਨੇ ਜੁਲਾਈ 2019 'ਚ ਜਾਧਵ ਦੀ ਫਾਂਸੀ ਦੀ ਸਜ਼ਾ 'ਤੇ ਅੰਤਰਿਮ ਰੋਕ ਲਾਉਂਦੇ ਹੋਏ ਸਜ਼ਾ ਦੀ ਸਮੀਖਿਆ ਤੇ ਉਸ 'ਤੇ ਪੁਨਰਵਿਚਾਰ ਕਰਨ ਤੇ ਜਾਧਵ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਆਦੇਸ਼ ਪਾਕਿਸਤਾਨ ਸਰਕਾਰ ਨੂੰ ਦਿੱਤਾ ਸੀ।

ਇਸ ਤੋਂ ਬਾਅਦ ਪਾਕਿਸਤਾਨ ਸਰਕਾਰ ਜਾਧਵ ਨਾਲ ਭਾਰਤੀ ਅਧਿਕਾਰੀਆਂ ਨੂੰ ਮਿਲਾਉਣ ਨੂੰ ਤਿਆਰ ਹੋਈ ਤੇ ਉਨ੍ਹਾਂ ਨੂੰ ਸਜ਼ਾ ਖ਼ਿਲਾਫ਼ ਅਪੀਲ ਕਰਨ ਦਾ ਮੌਕਾ ਦਿੱਤਾ ਜਾਣ ਲਈ ਆਰਡੀਨੈਂਸ ਲਿਆਂਦਾ ਗਿਆ ਹੈ। ਪਾਕਿਸਤਾਨੀ ਵਿਵਸਥਾ ਮੁਤਾਬਕ ਆਰਡੀਨੈਂਸ ਨੂੰ ਸੰਸਦ ਦੇ ਹੇਠਲੇ ਸਦਨ 'ਚ ਪੇਸ਼ ਕੀਤਾ ਗਿਆ ਹੈ।

ਪਿਛਲੇ ਹਫ਼ਤੇ ਵੀ ਆਰਡੀਨੈਂਸ ਨੂੰ ਸਦਨ 'ਚ ਪੇਸ਼ ਕਰਨ ਦੀ ਕੋਸ਼ਿਸ਼ ਹੋਈ ਸੀ ਪਰ ਵਿਰੋਧੀ ਪਾਕਿਸਤਾਨ ਮੁਸਲਿਮ ਲੀਗ ਨਵਾਜ ਤੇ ਪਾਕਿਸਤਾਨ ਪੀਪਲਜ਼ ਪਾਰਟੀ ਨੇ ਵਿਰੋਧ 'ਚ ਸਦਨ ਦਾ ਬਾਈਕਾਟ ਕਰ ਦਿੱਤਾ ਸੀ ਪਰ ਇਸ ਦੇ ਚੱਲਦਿਆਂ ਸਦਨ ਦਾ ਕੋਰਮ ਪੂਰਾ ਨਾ ਹੋਣ ਕਾਰਨ ਆਰਡੀਨੈਂਸ ਪੇਸ਼ ਨਹੀਂ ਹੋ ਸਕਿਆ ਸੀ।
- ਪੀਟੀਆਈ

Have something to say? Post your comment

ਵਾਹਗਿਉਂ ਪਾਰ - ਸਰਹੱਦ ਪਾਰ ਵੀ ਵੱਸਦੇ ਆਪਣੇ

ਲਾਹੌਰ ਵਿੱਚ ਮੁਸਲਿਮ ਕੱਟੜਪੰਥੀਆਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੀ ਜ਼ਮੀਨ 'ਤੇ ਕੀਤਾ ਕਬਜ਼ਾ

ਗਰਮੀਆਂ ਵਿੱਚ ਸ਼ਰਧਾਲੂਆਂ ਦੀ ਸਹੂਲਤਾਂ ਲਈ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਆਰਟੀਫਿਸ਼ੀਅਲ ਘਾਹ ਲਗਵਾਇਆ

ਪਿਲਾਕ, ਲਾਹੌਰ ਵੱਲੋਂ ਮਹਾਨ ਲੋਕ ਗਾਇਕ ਆਲਮ ਲੋਹਾਰ ਦੀ 41 ਵੀਂ ਬਰਸੀ ਮੌਕੇ ਔਨਲਾਈਨ ਅੰਤਰ ਰਾਸ਼ਟਰੀ ਸਮਾਗਮ

ਹਾਦਸੇ ਵਿੱਚ ਮਰੇ 21 ਸਿੱਖ ਯਾਤਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੇਵੇਗੀ ਖੈਬਰ ਪਖਤੂਨਖਵਾ ਸਰਕਾਰ

ਇਸਲਾਮਾਬਾਦ ਵਿੱਚ ਪਹਿਲੇ ਕ੍ਰਿਸ਼ਨ ਮੰਦਰ ਦੀ ਨੀਂਹ ਨੂੰ ਕੁਝ ਧਾਰਮਿਕ ਸਮੂਹਾਂ ਨੇ ਕੀਤਾ ਢਹਿ-ਢੇਰੀ

ਇਸਲਾਮਾਬਾਦ ਵਿਚ 10 ਕਰੋੜ ਰੁਪਏ ਦੀ ਲਾਗਤ ਵਾਲੇ ਪਹਿਲੇ ਹਿੰਦੂ ਮੰਦਰ ਦੀ ਉਸਾਰੀ ਦੀ ਪ੍ਰਕਿਰਿਆ ਸ਼ੁਰੂ

ਪਾਕਿਸਤਾਨ ਦੇ ਪ੍ਰਸਿੱਧ ਟੀ ਵੀ ਪੇਸ਼ਕਾਰ ਤਾਰਿਕ ਅਜ਼ੀਜ਼ ਅੱਜ ਸਦੀਵੀ ਵਿਛੋੜਾ ਦੇ ਗਏ ਨੇ।

ਪਾਕਿਸਤਾਨ ਵਿਚ ਕੋਵਿਡ-19 ਦੇ 4,443 ਨਵੇਂ ਮਾਮਲੇ, ਤਾਜ਼ਾ 111 ਮੌਤਾਂ

ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 5 ਹਜ਼ਾਰ ਨਵੇਂ ਮਾਮਲੇ

ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ