English Hindi January 24, 2021

ਚੰਡੀਗੜ੍ਹ ਆਸ-ਪਾਸ

ਬੀਮਾ ਕੰਪਨੀਆਂ ਵੱਲੋਂ ਕਿਸਾਨਾਂ ਦੀ ਲੁੱਟ 'ਚ ਕੈਪਟਨ ਸਰਕਾਰ ਹਿੱਸੇਦਾਰ

November 12, 2020 10:46 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 12 ਨਵੰਬਰ:- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਨਾਲ ਜੁੜੇ ਕਿਸਾਨਾਂ 'ਤੇ ਬੀਮਾ ਕੰਪਨੀ ਵੱਲੋਂ ਕਰੋੜਾਂ ਰੁਪਏ ਦੇ ਵਾਧੂ ਚਪਤ ਲਗਾਏ ਜਾਣ ਲਈ ਅਮਰਿੰਦਰ ਸਿੰਘ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਲਾਹਣਤ ਪਾਉਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਗੜ ਰਹੀਆਂ ਬੀਮਾ ਕੰਪਨੀਆਂ ਨਾਲ ਹਿੱਸੇਦਾਰ ਬਣਨ ਦੀ ਥਾਂ ਇਨ੍ਹਾਂ ਬੇਲਗ਼ਾਮ ਬੀਮਾ ਕੰਪਨੀਆਂ ਨੂੰ ਨੱਥ ਪਾਵੇ।
'ਆਪ' ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਸਰਕਾਰ ਦੀ ਇਸ ਤੋਂ ਵੱਡੀ ਨਾਲਾਇਕੀ ਕੀ ਹੋ ਸਕਦੀ ਹੈ ਕਿ ਪੁਰਾਣੀ ਬੀਮਾ ਕੰਪਨੀ ਦੇ ਅੱਧ ਵੱਟਿਓ ਭੱਜ ਜਾਣ ਨਾਲ ਜਿੱਥੇ ਪ੍ਰੀਮੀਅਰ ਭਰੇ ਜਾਣ ਦੇ ਬਾਵਜੂਦ ਕਿਸਾਨ 6 ਮਹੀਨਿਆਂ ਤੋਂ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝੇ ਚੱਲੇ ਆ ਰਹੇ ਹਨ, ਉੱਥੇ ਸਰਕਾਰ ਵੱਲੋਂ ਨਵੀਂ ਸਹੇੜੀ ਬੀਮਾ ਕੰਪਨੀ ਨੇ ਸਿੱਧਾ 60 ਫ਼ੀਸਦੀ ਪ੍ਰੀਮੀਅਰ ਵਧਾ ਦਿੱਤਾ ਹੈ। ਜਿਸ ਨਾਲ ਕਰੀਬ ਡੇਢ ਲੱਖ ਲਾਭਪਾਤਰੀ ਕਿਸਾਨਾਂ 'ਤੇ 19 ਕਰੋੜ ਰੁਪਏ ਦਾ ਵਾਧੂ ਭਾਰ ਪੈ ਗਿਆ ਹੈ। ਜੋ ਪੂਰੀ ਤਰਾਂ ਬੇਲੋੜਾ ਅਤੇ ਗ਼ੈਰਵਾਜਬ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੀਮਾ ਕੰਪਨੀ ਦੇ ਲੋਟੂ ਫ਼ਰਮਾਨਾਂ ਨੂੰ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ।
ਬੀਬੀ ਮਾਣੂੰਕੇ ਨੇ ਸਰਕਾਰ ਦੀ ਨੀਅਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਭ੍ਰਿਸ਼ਟ ਸਰਕਾਰ 'ਚ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਉੱਚ ਪੱਧਰੀ ਮਿਲੀਭੁਗਤ ਨਾਲ ਹਿੱਸਾ-ਪੱਤੀ ਤੈਅ ਕਰਕੇ ਬੀਮਾ ਕੰਪਨੀ ਨੂੰ ਕਿਸਾਨਾਂ ਨੂੰ ਲੁੱਟਣ ਦੀ ਖੁੱਲ ਦੇ ਦਿੱਤੀ ਗਈ ਹੋਵੇ ਕਿਉਂਕਿ ਪ੍ਰਾਈਵੇਟ ਹਸਪਤਾਲਾਂ ਸਮੇਤ ਖੇਤੀਬਾੜੀ ਸੰਦਾਂ 'ਤੇ ਮਿਲਦੀ ਸਬਸਿਡੀ 'ਚ ਅਜਿਹਾ ਮਾਫ਼ੀਆ ਪਹਿਲਾਂ ਹੀ ਸਰਗਰਮ ਹੈ।
ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ 'ਚ ਸਰਕਾਰੀ ਸਿਹਤ ਸੇਵਾਵਾਂ 'ਚ ਕ੍ਰਾਂਤੀਕਾਰੀ ਸੁਧਾਰ ਦੀ ਮੰਗ ਕਰਦਿਆਂ ਕੈਪਟਨ ਸਰਕਾਰ ਨੂੰ ਨਸੀਹਤ ਦਿੱਤੀ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਸਿਹਤ ਮਾਡਲ ਅਪਣਾਉਣਾ ਚਾਹੀਦਾ ਹੈ। ਜਿੱਥੇ ਸਰਕਾਰੀ ਹਸਪਤਾਲਾਂ 'ਚ ਹਰੇਕ ਵਰਗ ਲਈ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਲਈ ਜੇਕਰ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ ਤਾਂ ਨਿੱਜੀ ਕੰਪਨੀਆਂ ਨਾ ਕਿਸਾਨਾਂ (ਲੋਕਾਂ) ਨੂੰ ਲੁੱਟ ਸਕਣਗੀਆਂ ਅਤੇ ਨਾ ਹੀ ਸਰਕਾਰੀ ਖ਼ਜ਼ਾਨੇ ਨੂੰ ਚਪਤ ਲੱਗੇਗੀ।

Have something to say? Post your comment

ਚੰਡੀਗੜ੍ਹ ਆਸ-ਪਾਸ

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ

ਈ ਡੀ ਕਾਰਡ ਫੜ ਕੇ ਅਮਰਿੰਦਰ ਸਿੰਘ ਨੇ ਆਪਣੇ ਮੇਜ਼ਬਾਨ ਮੂਹਰੇ ਕੰਬਦਿਆਂ ਤਰਲੇ ਕੱਢੇ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ