English Hindi January 24, 2021

ਚੰਡੀਗੜ੍ਹ ਆਸ-ਪਾਸ

25.57 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ 197.46 ਕਰੋੜ ਰੁਪਏ ਜਾਰੀ

November 12, 2020 10:51 PM

ਗਰੋਆ ਟਾਈਮਜ਼ ਸਰਵਿਸ
ਚੰਡੀਗੜ੍ਹ, 12 ਨਵੰਬਰ:- ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿੱਚੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ/ਹੋਰ ਵਿੱਤੀ ਸਹਾਇਤਾ ਯੋਜਨਾਵਾਂ ਲਈ 197.46 ਕਰੋੜ ਰੁਪਏ ਅਤੇ ਸਮਾਰਟ ਫੋਨਾਂ ਲਈ 86 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਵਿਭਾਗਾਂ ਨੂੰ ਫਜ਼ੂਲ ਖਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਤਹਿਤ ਇਹ ਫੰਡ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਗਏ ਹਨ ਤਾਂ ਜੋ ਕੋਵਿਡ -19 ਮਹਾਂਮਾਰੀ ਦੌਰਾਨ ਸੂਬੇ ਦੀ ਡਾਵਾਂਡੋਲ ਹੋਈ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ, ਵਿਧਵਾਵਾਂ ਅਤੇ ਬੇਸਹਾਰਾ ਮਹਿਲਾਵਾਂ , ਆਸ਼ਰਿਤ ਬੱਚਿਆਂ ਅਤੇ ਦਿਵਿਆਗਾਂ ਸਮੇਤ ਤਕਰੀਬਨ 25.57 ਲੱਖ ਲਾਭਪਾਤਰੀਆਂ ਨੂੰ ਅਕਤੂਬਰ 2020 ਮਹੀਨੇ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਬੰਧੀ ਯੋਜਨਾਵਾਂ ਤਹਿਤ ਭੁਗਤਾਨਾਂ ਦੀ ਅਦਾਇਗੀ ਲਈ 197.46 ਕਰੋੜ ਜਾਰੀ ਕੀਤੇ ਗਏ ਹਨ ਜਿਸ ਦਾ ਭੁਗਤਾਨ ਨਵੰਬਰ, 2020 ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਮਿਡ ਡੇਅ ਮੀਲ ਲਈ 64.19 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 18.36 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਘੱਲੂਘਾਰਾ ਅਤੇ ਹੋਰ ਯਾਦਗਾਰਾਂ ਸਥਾਪਤ ਕਰਨ ਦੀ ਯੋਜਨਾ ਦੇ ਤਹਿਤ ਸਟਾਫ ਨੂੰ ਤਨਖਾਹਾਂ ਲਈ 15.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਕੇਂਦਰ ਵਲੋਂ ਸਪਾਂਸਰ ਅਤੇ ਨਾਬਾਰਡ ਸਕੀਮਾਂ ਅਧੀਨ ਬਕਾਇਆ ਬਿੱਲਾਂ ਦੀ ਅਦਾਇਗੀ ਲਈ 15.12 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਬਕਾਇਆ ਬਿੱਲਾਂ ਦੀ ਅਦਾਇਗੀ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ, ਕਪੂਰਥਲਾ ਨੂੰ 4.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਸਕਿੱਲ ਸਟ੍ਰੈਂਥਨਿੰਗ ਫਾਰ ਇੰਡਸਟ੍ਰੀਅਲ ਵੈਲਯੂ ਇਨਹਾਂਸਮੈਂਟ (ਸਟਰਾਈਵ) ਤਹਿਤ 3.40 ਕਰੋੜ ਰੁਪਏ ਅਤੇ ਫਰੀਦਕੋਟ ਜ਼ਿਲੇ ਵਿਚ ਨਾਬਾਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਵਿਕਾਸ ਯੋਜਨਾਵਾਂ ਲਈ 1.26 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Have something to say? Post your comment

ਚੰਡੀਗੜ੍ਹ ਆਸ-ਪਾਸ

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ

ਈ ਡੀ ਕਾਰਡ ਫੜ ਕੇ ਅਮਰਿੰਦਰ ਸਿੰਘ ਨੇ ਆਪਣੇ ਮੇਜ਼ਬਾਨ ਮੂਹਰੇ ਕੰਬਦਿਆਂ ਤਰਲੇ ਕੱਢੇ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ