English Hindi November 25, 2020

ਚੰਡੀਗੜ੍ਹ ਆਸ-ਪਾਸ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

November 13, 2020 10:17 PM

ਜਗਤਾਰ ਸਿੰਘ ਛਿੱਤ
ਅੰਮ੍ਰਿਤਸਰ, 13 ਨਵੰਬਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ’ਤੇ ਜਿਥੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਤੇ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ।
ਇਸੇ ਦੌਰਾਨ ਅੱਜ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਆਰੰਭ ਹੋਏ। ਭਲਕੇ 14 ਨਵੰਬਰ ਨੂੰ ਕਵੀ ਦਰਬਾਰ, ਕਵੀਸ਼ਰ ਦਰਬਾਰ ਅਤੇ ਰਾਤ ਸਮੇਂ ਢਾਡੀ ਦਰਬਾਰ ਹੋਵੇਗਾ। ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਭਲਕੇ 14 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਗੁਰਮਤਿ ਵਿਚਾਰ ਸਾਂਝੇ ਕਰਨਗੀਆਂ। ਰਾਤ ਸਮੇਂ ਦੀਪਮਾਲਾ ਅਤੇ ਸੰਕੇਤਕ ਰੂਪ ਵਿਚ ਆਤਿਸ਼ਬਾਜ਼ੀ ਵੀ ਹੋਵੇਗੀ।

Have something to say? Post your comment

ਚੰਡੀਗੜ੍ਹ ਆਸ-ਪਾਸ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

25.57 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ 197.46 ਕਰੋੜ ਰੁਪਏ ਜਾਰੀ

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ

ਬੀਮਾ ਕੰਪਨੀਆਂ ਵੱਲੋਂ ਕਿਸਾਨਾਂ ਦੀ ਲੁੱਟ 'ਚ ਕੈਪਟਨ ਸਰਕਾਰ ਹਿੱਸੇਦਾਰ

ਪ੍ਰਾਚੀਨ ਕਲਾ ਕੇੰਦਰ ਵਲੋਂ ਗੁਰਮਤਿ ਸੰਗੀਤ ਸਿਲੇਬਸ ਦਾ ਵਿਮੋਚਨ ਤੇ ਪ੍ਰਥਮ ਗੁਰਮਤਿ ਸੰਗੀਤ ਬੈਠਕ