English Hindi November 25, 2020

ਚੰਡੀਗੜ੍ਹ ਆਸ-ਪਾਸ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ

November 13, 2020 10:19 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ, 13 ਨਵੰਬਰ:- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਦੇ ਕਿਸਾਨ ਅਤੇ ਪੰਜਾਬ ਵਿਰੋਧੀ ਵਤੀਰੇ ਨੂੰ ਅਤਿ ਮੰਦਭਾਗਾ ਕਰਾਰ ਦਿੰਦੇ ਹੋਏ ਕਿਹਾ ਕਿ ਹੰਕਾਰ ਨਾਲ ਭਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਅਜੇ ਵੀ ਕਿਸਾਨ ਹਿਤੈਸ਼ੀ ਉਮੀਦ ਕਰਨਾ ਖੁਦ ਨੂੰ ਧੋਖਾ ਦੇਣ ਦੇ ਬਰਾਬਰ ਹੈ, ਇਸ ਲਈ ਫਾਰਮ ਹਾਊਸ ‘ਚ ਬੈਠ ਕੇ ਤਮਾਸ਼ਬੀਨ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਹਰ ਨਿਕਲਣ ਅਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਐਮਐਸਪੀ ‘ਤੇ ਸਾਰੀਆਂ ਫਸਲਾਂ, ਫਲਾਂ ਅਤੇ ਸਬਜ਼ੀਆਂ ਦੀ ਗਰੰਟੀ ਨਾਲ ਸਰਕਾਰੀ ਖਰੀਦ ਲਈ ਪੰਜਾਬ ਦਾ ਆਪਣਾ ਕਾਨੂੰਨ ਪਾਸ ਕਰਨ। 
    ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਹੋਈ ਬੈਠਕ ਦਾ ਬੇਸਿੱਟਾ ਰਹਿਣਾ ਪੰਜਾਬ ਦੀ ਕਿਸਾਨੀ ਅਤੇ ਆਰਥਿਕਤਾ ‘ਤੇ ਸੋਚੀ-ਸਮਝੀ ਸਾਜ਼ਿਸ਼ ਨਾਲ ਮਾਰੀ ਗਈ ਸਿੱਧੀ ਸੱਟ ਹੈ, ਪਰੰਤੂ ਇਸ ਦੀ ਨਾ ਕੇਵਲ ਭਾਰਤੀ ਜਨਤਾ ਪਾਰਟੀ (ਭਾਜਪਾ) ਸਗੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਵੀ ਭਾਰੀ ਕੀਮਤ ਚੁਕਾਉਣੀ ਹੋਵੇਗੀ। 
ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੱਚੀ-ਮੁੱਚੀ ਨੀਅਤ ਅਤੇ ਨੀਤੀ ਨਾਲ ਪੰਜਾਬ ਅਤੇ ਕਿਸਾਨੀ ਸੰਘਰਸ਼ ਨਾਲ ਡਟਿਆ ਹੁੰਦਾ ਤਾਂ ਮੋਦੀ ਸਰਕਾਰ ਦੀ ਜ਼ਿੱਦ ਹੁਣ ਤੱਕ ਭੰਨ ਦਿੱਤੀ ਗਈ ਹੁੰਦੀ, ਪਰੰਤੂ ਕੈਪਟਨ ਦੀ ਦੋਗਲੀ ਨੀਤੀ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ‘ਚ ਭੁਗਤਦੀ ਰਹੀ ਹੈ। ਇਸ ਦੀ ਇੱਕ ਮਾਤਰ ਵਜਾ ਅਮਰਿੰਦਰ ਸਿੰਘ ਦੀ ਸੱਤਾ ‘ਚ ਬਣੇ ਰਹਿਣ ਦੀ ਲਾਲਸਾ, ਭਿ੍ਰਸ਼ਟ ਕਾਰਜਸ਼ੈਲੀ ਅਤੇ ਨਿੱਜੀ ਕਮਜ਼ੋਰੀਆਂ ਹਨ, ਜਿੰਨਾ ਕਰਕੇ ਕੈਪਟਨ ਪੰਜਾਬ ਅਤੇ ਕਿਸਾਨਾਂ ਦੇ ਹੱਕ ‘ਚ ਮੋਦੀ ਨੂੰ ਲਲਕਾਰਨ ਦਾ ਦਮ ਨਹੀਂ ਰੱਖਦਾ।
ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਤੋਂ ਬੁਖਲਾਈ ਮੋਦੀ ਸਰਕਾਰ ਦੇ ਖੁੰਧਕੀ ਵਤੀਰੇ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਡਰਾਮੇਬਾਜੀਆਂ ਤੋਂ ਪਹਿਲਾਂ ਹੀ ਅੰਦਾਜ਼ਾ ਲੱਗ ਚੁੱਕਾ ਸੀ ਕਿ ਕਾਰਪੋਰੇਟ ਘਰਾਣਿਆਂ ਦੀ ਸ਼ਰਨ ‘ਚ ਬੈਠੀ ਮੋਦੀ ਸਰਕਾਰ ਖੇਤੀ ਬਾਰੇ ਆਪਣੇ ਕਾਲੇ ਕਾਨੂੰਨ ਵਾਪਸ ਲੈਣ ਦੇ ਰੌਂਅ ‘ਚ ਨਹੀਂ ਹੈ, ਇਸੇ ਕਰਕੇ ਆਮ ਆਦਮੀ ਪਾਰਟੀ ਐਮਐਸਪੀ ‘ਤੇ ਫਸਲਾਂ ਦੀ ਗਰੰਟੀ ਨਾਲ ਖਰੀਦ ਬਾਰੇ ਪੰਜਾਬ ਸਰਕਾਰ ਨੂੰ ਆਪਣੇ ਦਮ ‘ਤੇ ਆਪਣਾ (ਸੂਬੇ ਦਾ) ਕਾਨੂੰਨ ਲਿਆਉਣ ਦੀ ਲਗਾਤਾਰ ਮੰਗ ਕਰਦੀ ਆ ਰਹੀ ਹੈ। 
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਹੋਂਦ ਤਾਂ ਹੀ ਬਚ ਸਕਦੀ ਹੈ ਜੇਕਰ ਉਸ ਦੀਆਂ ਫਸਲਾਂ ਦੀ ਐਮਐਸਪੀ ‘ਤੇ ਸਰਕਾਰੀ ਖਰੀਦ ਕਾਨੂੰਨੀ ਤੌਰ ‘ਤੇ ਯਕੀਨੀ ਹੋਏ। ਹੁਣ ਜਦੋਂ ਮੋਦੀ ਸਰਕਾਰ ਇਹ ਕਾਨੂੰਨੀ ਗਰੰਟੀ ਦੇਣ ਤੋਂ ਲਗਭਗ ਭੱਜ ਹੀ ਚੁੱਕੀ ਹੈ ਤਾਂ ਅਮਰਿੰਦਰ ਸਿੰਘ ਸਰਕਾਰ ਨੂੰ ਇਹ ਜ਼ਿੰਮੇਵਾਰੀ ਖੁਦ ਚੁੱਕਣੀ ਪਵੇਗੀ ਜਾਂ ਫਿਰ ਗੱਦੀ ਛੱਡਣੀ ਪਵੇਗੀ।    


ਬਾਕਸ ਲਈ

ਲੋਕਤੰਤਰ ਦੀ ਹੱਤਿਆ ਅਤੇ ਸੰਵਿਧਾਨ ਦੀ ਤੌਹੀਨ ਹੈ ਕਿਸਾਨ ਰੈਲੀ ਨੂੰ ਇਜਾਜ਼ਤ ਨਾ ਦੇਣਾ- ‘ਆਪ’ 

ਚੰਡੀਗੜ-ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਨਵੀਂ ਦਿੱਲੀ ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੀ 26 ਅਤੇ 27 ਨਵੰਬਰ ਦੀ ਰੋਸ ਰੈਲੀ ਨੂੰ ਕੇਂਦਰ ਸਰਕਾਰ ਅਧੀਨ ਕੰਮ ਕਰਦੀ ਦਿੱਲੀ ਪੁਲਸ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਨੂੰ ਆਮ ਆਦਮੀ ਪਾਰਟੀ (ਆਪ) ਨੇ ਲੋਕਤੰਤਰ ਦੀ ਹੱਤਿਆ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਰਚਿਤ ਭਾਰਤੀ ਸੰਵਿਧਾਨ ਦੀ ਤੌਹੀਨ ਕਰਾਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੋਵਿਡ-19 ਦੀ ਆੜ ਹੇਠ ਕਾਲੇ ਕਾਨੂੰਨਾਂ ਵਿਰੁੱਧ ਉੱਠੇ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। 
ਮਾਨ ਨੇ 26 ਅਤੇ 27 ਨਵੰਬਰ ਦੇ ਦਿੱਲੀ ‘ਚ ਕਿਸਾਨ ਰੋਸ ਰੈਲੀ ਨੂੰ ‘ਆਪ’ ਵੱਲੋਂ ਸੰਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰ ਕਿਸਾਨ ਜਥੇਬੰਦੀਆਂ ਦਾ ਡਟ ਕੇ ਸਾਥ ਦੇਣਗੇ ਅਤੇ ਬਤੌਰ ਕਿਸਾਨ-ਮਜ਼ਦੂਰ ਇਸ ਫ਼ੈਸਲਾਕੁਨ ਕਿਸਾਨੀ ਰੋਸ ਧਰਨੇ ‘ਚ ਹਿੱਸਾ ਲੈਣਗੇ।

Have something to say? Post your comment

ਚੰਡੀਗੜ੍ਹ ਆਸ-ਪਾਸ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

25.57 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ 197.46 ਕਰੋੜ ਰੁਪਏ ਜਾਰੀ

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ

ਬੀਮਾ ਕੰਪਨੀਆਂ ਵੱਲੋਂ ਕਿਸਾਨਾਂ ਦੀ ਲੁੱਟ 'ਚ ਕੈਪਟਨ ਸਰਕਾਰ ਹਿੱਸੇਦਾਰ

ਪ੍ਰਾਚੀਨ ਕਲਾ ਕੇੰਦਰ ਵਲੋਂ ਗੁਰਮਤਿ ਸੰਗੀਤ ਸਿਲੇਬਸ ਦਾ ਵਿਮੋਚਨ ਤੇ ਪ੍ਰਥਮ ਗੁਰਮਤਿ ਸੰਗੀਤ ਬੈਠਕ