English Hindi November 25, 2020

ਦੁੱਖ ਸੁੱਖ ਪਰਦੇਸਾਂ ਦੇ

ਇਹ ਵਕਤ ਹੀ ਦੱਸੇਗਾ ਕਿ ਮੈਂ ਰਾਸ਼ਟਰਪਤੀ ਰਹਾਂਗਾ ਜਾਂ ਨਹੀਂ, ਟਰੰਪ ਨੇ ਕਿਹਾ

November 15, 2020 08:41 AM

ਵਾਸ਼ਿੰਗਟਨ, 14 ਨਵੰਬਰ

ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਦੇ ਨਤੀਜੇ ਲਗਭਗ ਸਪੱਸ਼ਟ ਹੋ ਚੁੱਕੇ ਹਨ ਤੇ ਜੋਅ ਬਾਈਡੇਨ ਨੂੰ ਅਗਲੇ ਰਾਸ਼ਟਰਪਤੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੇ ਬਾਵਜੂਦ ਡੋਨਾਲਡ ਟਰੰਪ ਆਪਣੀ ਹਾਰ ਸਵਿਕਾਰ ਨਹੀਂ ਕਰ ਰਹੇ। ਟਰੰਪ ਨੇ ਕਿਹਾ, "ਇਹ ਵਕਤ ਹੀ ਦੱਸੇਗਾ ਕਿ ਮੈਂ ਰਾਸ਼ਟਰਪਤੀ ਰਹਾਂਗਾ ਜਾਂ ਨਹੀਂ। ਟਰੰਪ ਦਾ ਇਹ ਬਿਆਨ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਖੁਦ ਅਤੇ ਉਨ੍ਹਾਂ ਦੀ ਟੀਮ ਚੋਣਾਂ ਦੀ ਵੋਟਿੰਗ ਅਤੇ ਗਿਣਤੀ ਕਰਨ ਵਿਚ ਘੋਟਾਲਾ ਕਰਨ ਦਾ ਦੋਸ਼ ਲਗਾ ਰਹੀ ਹੈ।

ਬਹੁਤ ਸਾਰੇ ਦੇਸ਼ ਜੋਅ ਬਾਈਡੇਨ ਨੂੰ ਰਾਸ਼ਟਰਪਤੀ ਚੁਣੇ ਜਾਣ ਦੀ ਵਧਾਈ ਦੇ ਚੁੱਕੇ ਹਨ। ਫਿਲਹਾਲ ਟਰੰਪ ਕਾਨੂੰਨ ਅਨੁਸਾਰ ਅਗਲੇ ਦੋ ਮਹੀਨਿਆਂ ਭਾਵ 20 ਜਨਵਰੀ ਦੁਪਿਹਰ ਤੱਕ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸੇਵਾ ਨਿਭਾਉਂਦੇ ਰਹਿਣਗੇ। ਸਾਰੇ ਰਾਜ ਆਪੋ ਆਪਣੇ ਚੋਣ ਨਤੀਜਿਆਂ ਦੀ ਪੁਸ਼ਟੀ 9 ਦਸੰਬਰ ਤੱਕ ਹਰ ਹਾਲਤ ਕਰਨਗੇ। ਕਾਫੀ ਰਾਜਾਂ ਨੇ ਪੁਸ਼ਟੀ ਕਰ ਦਿੱਤੀ ਹੈ। ਇਸ ਵਾਸਤੇ ਰਾਜਾਂ ਲਈ ਵੱਖ ਵੱਖ ਤਰੀਕਾਂ ਨਿਰਧਾਰਤ ਸਨ। ਫਿਰ 14 ਦਸੰਬਰ ਤੋਂ ਅਗਲੀ ਪ੍ਰਕਿਰਿਆ ਸ਼ੁਰੂ ਹੋਵੇਗੀ।

ਓਧਰ, ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਸੋਮਵਾਰ ਨੂੰ ਇਹ ਬਿਆਨ ਦਿੱਤਾ ਸੀ ਕਿ ਡੋਨਾਲਡ ਟਰੰਪ ਹੀ ਰਾਸ਼ਟਰਪਤੀ ਬਣੇ ਰਹਿਣਗੇ। ਹਾਲਾਂਕਿ, ਟਰੰਪ ਨੇ ਪਹਿਲੀ ਵਾਰ ਇਸ ਮੁੱਦੇ 'ਤੇ ਨਰਮ ਰੁਖ਼ ਅਪਣਾਇਆ ਹੈ। ਨਤੀਜੇ ਸਪੱਸ਼ਟ ਹੋਏ ਨੂੰ ਇਕ ਹਫ਼ਤਾ ਬੀਤ ਚੁੱਕਾ ਹੈ ਪਰ ਟਰੰਪ ਵਲੋਂ ਅਜੇ ਤੱਕ ਅਜਿਹਾ ਕੋਈ ਬਿਆਨ ਨਹੀਂ ਆਇਆ ਜਿਸ ਵਿਚ ਉਨ੍ਹਾਂ ਨੇ ਹਾਰ ਸਵਿਕਾਰ ਕੀਤੀ ਹੋਵੇ। ਉਹ ਇਨਾਂ ਚੋਣਾਂ ਨੂੰ ਕਾਨੂੰਨੀ ਪ੍ਰਕਿਰਿਆ ਵਿੱਚ ਉਲਝਾਉਣਾ ਚਾਹੁੰਦੇ ਸਨ।
-ਏਜੰਸੀ

Have something to say? Post your comment

ਦੁੱਖ ਸੁੱਖ ਪਰਦੇਸਾਂ ਦੇ

ਅਕਾਲੀ ਦਲ, ਆਸਟਰੇਲੀਆ ਨੇ ਗੋਲਕ ਨਾਲ ਧੋਖਾਧੜੀ ਮਾਮਲੇ ਦੇ ਮੁਲਜਮ ਮਨਜੀਤ ਸਿੰਘ ਜੀਕੇ ਖਿਲਾਫ਼ ਸਖਤ ਕਾਰਵਾਈ ਮੰਗੀ

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਮੁੱਖ ਮੰਤਰੀ

ਸੰਯੁਕਤ ਅਰਬ ਅਮੀਰਾਤ ਨੇ ਹੋਰ ਵੱਧ ਪੇਸ਼ਾਵਰਾਂ ਨੂੰ 10 ਸਾਲ ਦਾ ਗੋਲਡਨ ਵੀਜ਼ਾ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ

ਰੂਸ ਦੇ ਸਪੂਤਨਿਕ-5 ਟੀਕੇ ਦੀ ਪਹਿਲੀ ਖੇਪ ਅਗਲੇ ਹਫ਼ਤੇ ਕਾਨਪੁਰ ਪੁੱਜੇਗੀ

ਅਮਰੀਕੀ ਇਨਫੈਕਸ਼ਨ ਰੋਗ ਮਾਹਿਰ ਦਾ ਦਾਅਵਾ, ਕੋਰੋਨਾ ਹੁਣ ‘ਬਹੁਤ ਲੰਬੇ ਸਮੇਂ’ ਤੱਕ ਮਹਾਮਾਰੀ ਨਹੀਂ ਰਹੇਗਾ

ਰਾਹੁਲ ਵਿੱਚ ਮੁਹਾਰਤ ਹਾਸਲ ਕਰਨ ਦੀ ਯੋਗਤਾ ਨਹੀਂ ਜਾਂ ਜਨੂੰਨ ਦੀ ਕਮੀ, ਓਬਾਮਾ ਨੇ ਆਪਣੀ ਸਵੈ ਜੀਵਨੀ ਵਿੱਚ ਕੀਤੀ ਟਿੱਪਣੀ

ਜੋਅ ਬਾਇਡਨ ਹੋਣਗੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ, ਟਰੰਪ ਨੇ ਹਾਲੇ ਹਾਰ ਨਹੀਂ ਮੰਨੀ

ਨੌਜਵਾਨ ਨੇ ਆਪਣੇ ਆਪ ਨਾਲ ਹੀ ਰਚਾਇਆ ਵਿਆਹ !

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੀ ਮੈਨੇਜਮੇਂਟ ਮੁੜ ਪਾਕਿ ਸਿੱਖ ਗੁਰਦੁਆਰਾ ਕਮੇਟੀ ਨੂੰ ਸੌਂਪਣ ਲਈ ਮੋਦੀ ਦਖਲ ਦੇਣ : ਸੁਖਬੀਰ

ਪਾਕਿ ਸਰਕਾਰ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਕੰਟਰੋਲ ਆਪਣੇ ਹੱਥਾਂ 'ਚ ਲਿਆ