English Hindi November 25, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫੈਸਲਾ ਰਾਖਵਾਂ ਰੱਖਿਆ

November 17, 2020 09:13 PM

ਨਵੀਂ ਦਿੱਲੀ, 17 ਨਵੰਬਰ
ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਸੈਣੀ ਦੇ ਵਕੀਲ ਸਿਧਾਰਥ ਲੂਥਰਾ ਤੇ ਪੰਜਾਬ ਸਰਕਾਰ ਦੇ ਵਕੀਲ ਮੁਕੁਲ ਰੋਹਤਗੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਮਾਮਲੇ 'ਤੇ ਹੁਕਮ ਪਾਸ ਕਰ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ 15 ਸਤੰਬਰ ਨੂੰ ਸੈਣੀ ਨੂੰ ਗ੍ਰਿਫਤਾਰੀ ਤੋਂ ਅੰਤ੍ਰਿਮ ਰਾਹਤ ਦਿੱਤੀ ਸੀ ਅਤੇ ਚਾਰ ਹਫ਼ਤਿਆਂ ਲਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਅੱਗੇ ਪਾ ਦਿੱਤੀ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਸਤੰਬਰ ਨੂੰ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਬੈਂਚ ਨੇ ਕਿਹਾ ਸੀ, '' ਇਹ ਮਾਮਲਾ 1991 ਦਾ ਹੈ। 30 ਸਾਲਾਂ ਬਾਅਦ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਜਲਦੀ ਕਿਉਂ ਹੈ। ਬੈਂਚ ਨੇ ਅੱਗੇ ਕਿਹਾ ਸੀ ਕਿ ਅਗਲੇ ਹੁਕਮਾਂ ਤੱਕ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ ਸਿਖ਼ਰਲੀ ਅਦਾਲਤ ਨੇ ਸੈਣੀ ਨੂੰ ਇਸ ਮਾਮਲੇ ਦੀ ਜਾਂਚ ਵਿਚ ਪੰਜਾਬ ਪੁਲੀਸ ਦਾ ਸਹਿਯੋਗ ਕਰਨ ਲਈ ਕਿਹਾ ਸੀ।

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਹਰਿਆਣਾ ਨੇ 26- 27 ਨਵੰਬਰ ਨੂੰ ਪੰਜਾਬ ਨਾਲ ਲੱਗਦੀ ਸਰਹੱਦ ਕੀਤੀ ਸੀਲ, ਕਿਸਾਨਾਂ ਦੀ ਫੜੋ- ਫੜੀ ਜਾਰੀ

ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਵੱਲੋਂ 26-27 ਨਵੰਬਰ ਇਤਿਹਾਸਕ ਦਿਨ ਕਰਾਰ

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਗੁਰੂ ਨਾਨਕ ਚੇਅਰ` ਦੀ ਹੋਈ ਸਥਾਪਨਾ

ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ

ਭਾਰਤੀ ਰੇਲਵੇ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਤਿਆਰ : ਪਿਊਸ਼ ਗੋਇਲ

ਦੇਸ਼ 'ਚ ਕੋਵਿਡ-19 ਦੇ ਇਕ ਦਿਨ 'ਚ 44,059 ਨਵੇਂ ਮਾਮਲੇ ਸਾਹਮਣੇ ਆਏ, 511 ਹੋਰ ਲੋਕਾਂ ਦੀ ਮੌਤ

ਕਾਮੇਡੀ ਕਲਾਕਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ 4 ਦਸੰਬਰ ਤੱਕ ਜੇਲ੍ਹ ਭੇਜਿਆ

ਭਾਰਤ ਵਿੱਚ ਐਤਵਾਰ ਸਵੇਰ ਤੱਕ ਚੌਵੀ ਘੰਟਿਆਂ ਵਿੱਚ ਮਿਲੇ 45,209 ਨਵੇਂ ਕੋਰੋਨਾ ਪੀੜਤ, 501 ਪੀੜਤਾਂ ਦੀ ਹੋਈ ਮੌਤ

ਮਾਲ ਤੇ ਮੁਸਾਫ਼ਿਰ ਰੇਲਗੱਡੀਆਂ ਚਲਾਉਣ ਦੀ ਕਿਸਾਨਾਂ ਨੇ ਦਿੱਤੀ ਇਜਾਜ਼ਤ , 10 ਦਸੰਬਰ ਤੱਕ ਖੇਤੀ ਕਾਨੂੰਨ ਰੱਦ ਕਰਨ ਦੀ ਚਿਤਾਵਨੀ

ਕਾਂਗਰਸ ਵੱਲੋਂ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ਲਈ ਤਿੰਨ ਕਮੇਟੀਆਂ ਕਾਇਮ