English Hindi November 25, 2020

ਚੰਡੀਗੜ੍ਹ ਆਸ-ਪਾਸ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

November 17, 2020 09:32 PM

ਚੰਡੀਗੜ੍ਹ, 17 ਨਵੰਬਰ:- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਵਾਸਤੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇੱਕ ਆਨ ਲਾਈਨ ਸਾਇੰਸ ਫੇਸਟ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਵਿੱਚ ਵਿਦਿਆਰਥੀ ਆਪਣੇ ਨਿਵੇਕਲੇ ਆਈਡੀਅਜ਼ ਨੂੰ ਮਾਡਲਾਂ ਦੇ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ। ਇਸ ਸਾਇੰਸ ਫੇਸਟ ਵਿੱਚ ਹਿੱਸਾ ਲੈਣ ਦੇ ਵਾਸਤੇ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਵਾਸਤੇ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ। ਇਸ ਸਬੰਧ ਵਿੱਚ ਰਜਿਸਟ੍ਰੇਸ਼ਨ www.pgsciencecity.org ’ਤੇ ਕਰਵਾਈ ਜਾ ਸਕਦੀ ਹੈ।

ਬੁਲਾਰੇ ਦੇ ਅਨੁਸਾਰ ਇਹ ਕੋਰਸ ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

Have something to say? Post your comment

ਚੰਡੀਗੜ੍ਹ ਆਸ-ਪਾਸ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

25.57 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ 197.46 ਕਰੋੜ ਰੁਪਏ ਜਾਰੀ

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ

ਬੀਮਾ ਕੰਪਨੀਆਂ ਵੱਲੋਂ ਕਿਸਾਨਾਂ ਦੀ ਲੁੱਟ 'ਚ ਕੈਪਟਨ ਸਰਕਾਰ ਹਿੱਸੇਦਾਰ

ਪ੍ਰਾਚੀਨ ਕਲਾ ਕੇੰਦਰ ਵਲੋਂ ਗੁਰਮਤਿ ਸੰਗੀਤ ਸਿਲੇਬਸ ਦਾ ਵਿਮੋਚਨ ਤੇ ਪ੍ਰਥਮ ਗੁਰਮਤਿ ਸੰਗੀਤ ਬੈਠਕ