English Hindi November 29, 2020

ਪੰਜਾਬ ਦਰਪਣ

ਕਿਸਾਨਾਂ ਨੂੰ ਯੂਰੀਆਂ ਦੀ ਘਾਟ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਲੱਭੋ ਹੱਲ, ਸੰਧਵਾ ਨੇ ਕੈਪਟਨ ਨੂੰ ਲਿਖਿਆ ਪੱਤਰ

November 21, 2020 04:54 PM

👉.....ਕਿਸਾਨਾਂ ਦੀਆਂ ਸਮੱਸਿਆਵਾਂ ਦਾ ਇਕ ਹੱਲ ਐੱਮਐੱਸਪੀ

ਜੱਸੀ ਫੱਲੇਵਾਲੀਆ
ਚੰਡੀਗਡ੍ਹ, 21 ਨਵੰਬਰ
ਸੂਬੇ ਦੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਿੱਲਤ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਯੂਰੀਆ ਖਾਦ ਦੀ ਪੂਰਤੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾ ਯੂਰੀਆ ਖਾਦ ਦੀ ਕਮੀ ਕਾਰਨ ਆਪਣੀਆਂ ਫਸਲਾਂ ਦੇ ਖ਼ਰਾਬ ਹੋਣ ਦਾ ਡਰ ਸਤਾ ਰਿਹਾ ਹੈ।
ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਕਰਕੇ ਸੰਘਰਸ਼ ਦੇ ਰਾਹ 'ਤੇ ਹਨ ਅਤੇ ਉਥੇ ਹੀ ਕੇਂਦਰ ਵੱਲੋਂ ਬੰਦ ਕੀਤੀਆਂ ਗਈਆਂ ਮਾਲ ਗੱਡੀਆਂ ਕਾਰਨ ਕਿਸਾਨਾਂ ਨੂੰ ਫਸਲ ਬਿਜਾਈ ਦੇ ਲਈ ਲੋੜੀਂਦੀ ਯੂਰੀਆ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਵੱਖ-ਵੱਖ ਥਾਵਾਂ ਉੱਤੇ ਜਾ ਕੇ ਦੇਖਿਆ ਹੈ ਕਿ ਸੂਬੇ ਦੇ ਕਿਸਾਨ ਯੂਰੀਆ ਪ੍ਰਾਪਤ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਕਿਸਾਨਾਂ ਨੂੰ ਖਾਦ ਪ੍ਰਾਪਤ ਕਰਨ ਲਈ ਲਗਭਗ ਚਾਰ ਦਿਨਾਂ ਤਕ ਇੰਤਜਾਰ ਕਰਨਾ ਪੈਂਦਾ ਹੈ ਅਤੇ ਕਈ ਵਾਰ ਬਿਨਾਂ ਖਾਦ ਪ੍ਰਾਪਤ ਕੀਤੇ ਹੀ ਖੱਜਲ਼ਖੁਆਰ ਹੋ ਕੇ ਵਾਪਸ ਆਪਣੇ ਘਰਾਂ ਨੂੰ ਚਲੇ ਜਾਂਦੇ ਹਨ।
ਸੰਧਵਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਿਸਾਨਾਂ ਨੂੰ ਕਰੀਬ 8 ਤੋਂ 9 ਲੱਖ ਟਨ ਯੂਰੀਆ ਦੀ ਜਰੂਰਤ ਹੈ ਪਰੰਤੂ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ ਯੂਰੀਆ ਦੀ ਸਪਲਾਈ ਰੁੱਕ ਚੁੱਕੀ ਹੈ। ਹੁਣ ਤਕ ਪੰਜਾਬ ਵਿੱਚ ਯੂਰੀਆ ਦੀ ਕਰੀਬ 35 ਪ੍ਰਤੀਸ਼ਤ ਸਪਲਾਈ ਘੱਟ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਰੀਆ ਨਾ ਮਿਲਣ ਕਾਰਨ ਫਸਲ ਦੀ ਬਿਜਾਈ ਸਹੀ ਸਮੇਂ ਨਹੀਂ ਹੁੰਦੀ ਤਾਂ ਫਸਲ ਦੇ ਝਾੜ ਉੱਤੇ ਵੀ ਅਸਰ ਪਵੇਗਾ। ਇਕ ਅੰਦਾਜ਼ੇ ਮੁਤਾਬਕ ਯੂਰੀਆ ਦੀ ਕਮੀ ਕਾਰਨ ਕਣਕ ਦਾ 20% ਪ੍ਰਤੀਸ਼ਤ ਤੱਕ ਝਾੜ ਘਟ ਸਕਦਾ ਹੈ, ਜਿਸ ਨਾਲ ਪਹਿਲਾਂ ਤੋਂ ਹੀ ਆਰਥਿਕ ਸਕੰਟ ਵਿਚੋਂ ਲੰਘਦੇ ਕਿਸਾਨ ਉਤੇ ਹੋਰ ਆਰਥਿਕ ਮੰਦੀ ਦੀ ਮਾਰ ਪਵੇਗੀ। ਪੰਜਾਬ ਦੇ ਲੋਕਾਂ ਨੂੰ ਬਤੌਰ ਮੁੱਖ ਮੰਤਰੀ ਹੁੰਦੇ ਹੋਏ ਤੁਹਾਡੇ ਤੋਂ ਬਹੁਤ ਉਮੀਦਾ ਹਨ ਕਿ ਕਿਸੇ ਤਰ੍ਹਾਂ ਦੀ ਆਈ ਸਮੱਸਿਆ ਸਮੇਂ ਤੁਸੀਂ ਉਨ੍ਹਾਂ ਦੀ ਬਾਂਹ ਫੜੋਗੇ।
ਸੂਬੇ ਦੇ ਕਿਸਾਨਾਂ ਦੇ ਸੰਘਰਸ਼ ਨੂੰ ਹੁਣ ਕਰੀਬ ਦੋ ਮਹੀਨੇ ਬੀਤਣ ਵਾਲੇ ਹਨ ਪ੍ਰੰਤੂ ਅਜੇ ਵੀ ਉਨ੍ਹਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਈ ਆਸ਼ਵਾਸਨ ਨਹੀਂ ਦਿੱਤਾ ਗਿਆ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਐਮਐਸਪੀ ਨਹੀਂ ਦਿੰਦੀ ਤਾਂ ਤੁਸੀਂ ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਐਮਐਸਪੀ ਦੇਵੋ। ਆਪਣਾ ਤੁਸੀਂ ਫਰਜ਼ ਸਮਝਦੇ ਹੋਏ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਯੂਰੀਆ ਦੀ ਘਾਟ ਕਾਰਨ ਕਿਸਾਨਾਂ ਨੂੰ ਆ ਰਹੀ ਸਮੱਸਿਆ ਦਾ ਛੇਤੀ ਹੱਲ ਕੀਤੀ ਜਾਵੇ।

Have something to say? Post your comment

ਪੰਜਾਬ ਦਰਪਣ

ਪਿੰਡ ਫਰਵਾਹੀ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਹਰਿਆਣਾ ਮੁੱਖ ਮੰਤਰੀ ਖੱਟਰ ਦੀ ਸਾੜੀ ਅਰਥੀ

ਖੇਤੀ ਕਾਨੂੰਨ ਵਿਰੋਧੀ ਸੰਘਰਸ਼ : ਸਟੇਸ਼ਨ 'ਤੇ ਡਟੀਆਂ ਔਰਤਾਂ ਦੀ ਕਮਾਨ ਜਾਰੀ

ਸ਼ਵੱਛਤਾ ਸਬੰਧੀ ਕਰਵਾਏ ਗਏ ਪੇਟਿੰਗ ਮੁਕਾਬਲੇ ਵਿੱਚ ਨਵਦੀਪ ਕੌਰ ਨੇ ਪੋਹਲਾ ਸਥਾਨ ਪ੍ਰਾਪਤ ਕੀਤਾ

ਭਾਈ ਧੰਨਾ ਸਿੰਘ ਖਾਲਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇੱਕ ਲੱਖ ਰੁਪਏ ਦੀ ਦਿੱਤੀ ਨਕਦ ਮਦਦ

ਮਾਨਸਾ ਪੁਲੀਸ ਨੇ ਲੁਟੇਰਾ ਗਿਰੋਹ ਦੇ 5 ਮੈਬਰਾਂ ਨੂੰ ਕੀਤਾ ਕਾਬੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਬੀਜ ਤੇ ਘਰੇਲੂ ਸਮਾਨ ਚੋਰੀ; ਦੋ ਮੁਲਜ਼ਮ ਕਾਬੂ

ਕੋਟਕਪੂਰੇ ਨੂੰ ਸਾਫ਼-ਸੁਥਰਾ ਬਣਾਉਣ ਦੀ ਕਵਾਇਦ ਸ਼ੁਰੂ

ਮਾਤਾ ਰਵੇਲ ਕੌਰ ਉਦੋਕੇ ਨਮਿਤ ਸਰਧਾਂਜਲੀ ਸਮਾਗਮ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਹੋਇਆ