ਨਵੀਂ ਦਿੱਲੀ, 23 ਨਵੰਬਰ
-ਦੇਸ਼ 'ਚ ਕੋਵਿਡ-19 ਦੇ ਇਕ ਦਿਨ 'ਚ 44, 059 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 91 ਲੱਖ ਦੇ ਪਾਰ ਪਹੁੰਚ ਗਏ ਹਨ। ਜਿਨ੍ਹਾਂ 'ਚੋਂ 85, 62, 641 ਲੋਕ ਠੀਕ ਹੋ ਚੁਕੇ ਹਨ।
ਸਿਹਤ ਮੰਤਰਾਲਾ ਨੇ ਇਸ ਦੀ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 91, 39, 865 ਹੋ ਗਏ ਹਨ। ਉੱਥੇ ਹੀ 511 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1, 33, 738 ਹੋ ਗਈ।
ਦੇਸ਼ 'ਚ ਲਗਾਤਾਰ 13 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ 5 ਲੱਖ ਤੋਂ ਘੱਟ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਹਾਲੇ 4, 43, 486 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 4.85 ਫੀਸਦੀ ਹੈ।
ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.68 ਫੀਸਦੀ ਹੈ। ਉੱਥੇ ਹੀ ਕੋਵਿਡ-19 ਮੌਤ ਦਰ 1.46 ਫੀਸਦੀ ਹੈ।
ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ 22 ਨਵੰਬਰ ਤੱਕ ਕੁੱਲ 13.25 ਕਰੋੜ ਤੋਂ ਵੱਧ ਨਮੂਨਿਆਂ ਦੀ ਕੋਵਿਡ-19 ਸੰਬੰਧ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 8, 49, 596 ਨਮੂਨਿਆਂ ਦਾ ਪ੍ਰੀਖਣ ਐਤਵਾਰ ਨੂੰ ਹੀ ਕੀਤਾ ਗਿਆ।
- ਪੀਟੀਆਈ
'