English Hindi January 20, 2021

ਪੰਜਾਬ ਦਰਪਣ

ਦੋ ਲੱਖ ਕਿਸਾਨ ਕਰਨਗੇ ਦਿੱਲੀ ਵੱਲ ਕੂਚ - ਉਗਰਾਹਾਂ

November 24, 2020 03:14 PM

ਜੋਗਿੰਦਰ ਸਿੰਘ ਮਾਨ
ਚੰਡੀਗੜ੍ਹ 24 ਨਵੰਬਰ

ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਜ਼ੁਰਮਾਨੇ ਵਾਲੇ ਆਰਡੀਨੈਂਸ ਨੂੰ ਰੱਦ ਕਰਾਉਣ ਵਰਗੀਆਂ ਮੰਗਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਦਿੱਲੀ ਚੱਲੋ ਮੋਰਚੇ ਤਹਿਤ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖਨੌਰੀ ਅਤੇ ਡੱਬਵਾਲੀ ਦੇ ਰਸਤੇ ਰਾਹੀਂ ਦੋ ਲੱਖ ਤੋਂ ਵਧੇਰੇ ਕਿਸਾਨ- ਮਜ਼ਦੂਰ ਮਰਦ ਔਰਤਾਂ ਦੇ ਕਾਫਲੇ ਦਿੱਲੀ ਵੱਲ ਕੂਚ ਕਰਨਗੇ। ਇਹ ਦਾਅਵਾ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।

ਸ੍ਰੀ ਉਗਰਾਹਾਂ ਨੇ ਦਿੱਲੀ ਚੱਲੋ ਮੋਰਚੇ ਦੀਆਂ ਤਿਆਰੀਆਂ ਸਬੰਧੀ ਸੂਬਾ ਹੈਡਕੁਆਰਟਰ 'ਤੇ ਪੁੱਜੀਆਂ ਰਿਪੋਰਟਾਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਦੌਰਾਨ 15 ਜ਼ਿਲਿਆਂ ਦੇ 800 ਪਿੰਡਾਂ ਵਿੱਚ ਔਰਤਾਂ ਵੱਲੋਂ ਮੁਜ਼ਾਹਰੇ , ਜਾਗੋ ਮਾਰਚ ਅਤੇ ਨੌਜਵਾਨਾਂ ਵੱਲੋਂ ਮਸ਼ਾਲ ਮਾਰਚ ਕਰਕੇ ਦਿੱਲੀ ਚੱਲੋ ਮੋਰਚੇ ਦੀਆਂ ਤਿਆਰੀਆਂ ਨੂੰ ਜ਼ਬਰਦਸਤ ਹੁਲਾਰਾ ਦੇ ਦਿੱਤਾ ਹੈ। ਉਹਨਾਂ ਦੱਸਿਆ ਕਿ ਇਹਨਾਂ ਮੁਜਾਹਰਿਆਂ ਤੇ ਮਸ਼ਾਲ ਮਾਰਚਾ 'ਚ 3 ਲੱਖ ਤੋਂ ਵਧੇਰੇ ਔਰਤਾਂ, ਨੌਜਵਾਨਾਂ ਤੇ ਕਿਸਾਨਾਂ- ਮਜ਼ਦੂਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਉਹਨਾਂ ਦੱਸਿਆ ਕਿ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਹਨਾਂ ਦੋਹਾਂ ਰਸਤਿਆਂ ਰਾਹੀਂ ਦਿੱਲੀ ਵੱਲ ਕੂਚ ਕਰਨ ਲਈ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ 15 ਜ਼ਿਲਿਆਂ ਦੇ ਲੱਗਭਗ 1400 ਤੋਂ ਵਧੇਰੇ ਪਿੰਡਾਂ ਚੋਂ ਔਰਤਾਂ, ਕਿਸਾਨਾਂ -ਮਜਦੂਰਾ ਤੇ ਨੌਜਵਾਨਾਂ ਦਾ ਹੜ੍ਹ ਦਿੱਲੀ ਵੱਲ ਰਵਾਨਾ ਹੋਵੇਗਾ। ਉਹਨਾਂ ਆਖਿਆ ਕਿ ਤਿੰਨੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਦੇ ਜੁਰਮਾਨੇ ਵਾਲਾ ਆਰਡੀਨੈਂਸ ਰੱਦ ਕਰਨ , ਘੱਟੋ-ਘੱਟ ਸਮਰਥਨ ਦੇ ਕਾਨੂੰਨ ਤੇ ਸਮੁੱਚੇ ਭਾਰਤ ਵਿੱਚ ਸਮੂਹ ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਦੀ ਮਜ਼ਬੂਤੀ ਆਦਿ ਮੰਗਾਂ ਦੀ ਪੂਰਤੀ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਮੇਂ ਕੇਂਦਰ ਸਰਕਾਰ ਵੱਲੋਂ ਅਪਨਾਏ ਅੜੀਅਲ ਵਤੀਰੇ ਤੋਂ ਬਾਅਦ ਕਿਸਾਨਾਂ ਦਾ ਰੋਹ ਤੇ ਲਾਮਬੰਦੀ ਹੋਰ ਵੀ ਤੇਜ਼ ਹੋ ਗਈ ਹੈ। ਉਹਨਾਂ ਆਖਿਆ ਕਿ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਕੂਚ ਕਰਨਗੇ ਅਤੇ ਜੇਕਰ ਸਰਕਾਰ ਨੇ ਉਹਨਾਂ ਨੂੰ ਰੋਕਿਆ ਤਾਂ ਉਥੇ ਹੀ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ।

ਉਹਨਾਂ ਆਖਿਆ ਕਿ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਰੱਖ ਆਈਆਂ ਹਨ ਤੇ ਹੁਣ ਗੇਂਦ ਸਰਕਾਰ ਦੇ ਪਾਲੇ ਵਿੱਚ ਹੈ ਅਤੇ ਉਸਨੂੰ ਇਹਨਾਂ ਦੇ ਜਵਾਬ ਵਿੱਚ ਠੋਸ ਤਜਵੀਜ਼ ਭੇਜਣੀ ਚਾਹੀਦੀ ਹੈ। ਉਹਨਾਂ ਮੌਜੂਦਾ ਕਿਸਾਨ ਘੋਲ਼ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਇਸ ਘੋਲ਼ ਨੇ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀ ਕੰਪਨੀਆਂ ਦੀ ਦਲਾਲ ਅਤੇ ਕਿਸਾਨਾਂ ਦੀ ਦੁਸ਼ਮਣ ਹਕੂਮਤ ਵਜੋਂ ਸ਼ਰੇ ਬਾਜ਼ਾਰ ਨੰਗਾ ਕਰ ਦਿੱਤਾ ਹੈ। ਯੂਨੀਅਨ ਦੇ ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਦੱਸਿਆ ਕਿ ਦਿੱਲੀ ਮੋਰਚੇ 'ਚ ਸ਼ਾਮਲ ਹੋਣ ਲਈ ਔਰਤਾਂ ਤੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਅਤੇ ਸੈਂਕੜੇ ਪਿੰਡਾਂ 'ਚ ਔਰਤਾਂ ਵੱਲੋਂ ਜਾਗੋ ਮਾਰਚ ਕਰਕੇ ਘਰ ਘਰ ਜਾ ਕੇ ਰਾਸ਼ਨ ਵੀ ਇਕੱਠਾ ਕੀਤਾ ਗਿਆ।

ਉਹਨਾਂ ਦੱਸਿਆ ਕਿ ਇਸ ਮੋਰਚੇ ਚ ਖੁਦਕੁਸ਼ੀ ਪੀੜਤ ਤੇ ਜ਼ਮੀਨਾਂ ਤੋਂ ਵਾਂਝੇ ਹੋ ਚੁੱਕੇ ਪਰਿਵਾਰਾਂ ਦੀਆਂ ਔਰਤਾਂ ਵੀ ਵਿਸ਼ਾਲ ਗਿਣਤੀ ਵਿੱਚ ਸ਼ਾਮਲ ਹੋਣਗੀਆਂ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਦਿੱਲੀ ਚੱਲੋ ਮੋਰਚੇ ਦੇ ਨਾਲ ਨਾਲ ਭਾਜਪਾ ਆਗੂਆਂ ਦੇ ਘਰਾਂ ਅੱਗੇ ਅਤੇ ਟੋਲ ਪਲਾਜਿਆ ਤੇ ਸਾਪਿੰਗ ਮਾਲਜ ਅੱਗੇ ਚਲਦੇ ਪ੍ਰਦਰਸ਼ਨ ਵੀ ਜਾਰੀ ਰੱਖੇ ਜਾਣਗੇ। ਸ੍ਰੀ ਜੋਗਿੰਦਰ ਸਿੰਘ ਉਗਰਾਹਾਂ ਨੇ ਭਗਤਾ ਭਾਈਕਾ ਵਿਖੇ ਡੇਰਾ ਪ੍ਰੇਮੀ ਦੇ ਕਤਲ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਜਾਤਾਂ ਤੇ ਧਰਮਾਂ ਦੇ ਵਖਰੇਵਿਆਂ ਕਾਰਨ ਕਤਲਾਂ ਦੀ ਸਿਆਸਤ ਨਿੰਦਣਯੋਗ ਹੈ ਅਤੇ ਇਸਦੇ ਪਿੱਛੇ ਚੱਲ ਰਹੇ ਮੌਜੂਦਾ ਕਿਸਾਨ ਘੋਲ਼ ਨੂੰ ਲੀਹੋਂ ਲਾਹੁਣ ਦੀਆਂ ਚਾਲਾਂ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਹਨਾਂ ਸਮੂਹ ਕਿਸਾਨਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਉਹ ਕਿਸਾਨ ਘੋਲ਼ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤੀਆਂ ਜਾਣ ਵਾਲੀਆਂ ਚਾਲਾਂ ਤੋਂ ਸੁਚੇਤ ਰਹਿਣ ਅਤੇ ਵਿਸ਼ਾਲ ਏਕਤਾ ਦੇ ਨਾਲ ਅਜਿਹੀਆਂ ਸਭ ਚਾਲਾਂ ਨੂੰ ਫੇਲ੍ਹ ਕਰਨ। ਉਹਨਾਂ ਹਰਿਆਣਾ ਸਰਕਾਰ ਵੱਲੋਂ ਦਿੱਲੀ ਮੋਰਚੇ ਦੀਆਂ ਤਿਆਰੀਆਂ ਵਿੱਚ ਜੁਟੇ ਕਿਸਾਨਾਂ ਨੂੰ ਗਿਰਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਆਖਿਆ ਕਿ ਭਾਜਪਾ ਹਕੂਮਤ ਦੀਆਂ ਜਾਬਰ ਚਾਲਾਂ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਥਾਂ ਹੋਰ ਭਖਾਉਣ ਦਾ ਸਾਧਨ ਬਣਨਗੀਆਂ।

Have something to say? Post your comment

ਪੰਜਾਬ ਦਰਪਣ

ਜ਼ਰੂਰੀ ਸੂਚਨਾ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ 'ਚ ਬੰਦ

ਮਾਨਸਾ ਵਿੱਚ ਜਨਤਕ ਜਥੇਬੰਦੀਆਂ ਨੇ ਲਾਇਆ ਧਰਨਾ,ਹੁਣ ਖੇਤੀ ਕਾਨੂੰਨ ਵਾਪਸ ਲਏ ਬਿਨਾਂ ਨਹੀਂ ਸਰਨਾ

10 ਸੂਬਿਆਂ ਵਿੱਚ ਰਿਹਾ ਬੰਦ ; ਜ਼ੋਰਦਾਰ ਪ੍ਰਦਰਸ਼ਨ

ਫ਼ਰੀਦਕੋਟ 'ਚ ਬੰਦ ਨੂੰ ਮਿਲਿਆ ਮੁਕੰਮਲ ਭਰਵਾ ਹੁੰਗਾਰਾ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ, ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ

ਤਿੰਨ ਖੇਤੀ ਐਕਟ ਤੁਰੰਤ ਰੱਦ ਕਰੋ : ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਨਕਲਾਬੀ ਕੇਂਦਰ, ਪੰਜਾਬ ਦੀਆਂ ਟੀਮਾਂ ਵੱਲੋਂ ਸ਼ਹਿਰ/ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਬੀਕੇਯੂ ਉਗਰਾਹਾਂ ਨੇ ਮੋਟਰਸਾਈਕਲ ਮਾਰਚ ਕਰਕੇ 8 ਦੇ ਬੰਦ ਦੀ ਸਫਲਤਾ ਲਈ ਮੰਗਿਆ ਸ਼ਹਿਰੀਆਂ ਤੋਂ ਸਹਿਯੋਗ

ਸੁਰਜੀਤ ਪਾਤਰ ਨੇ ਵੀ ਆਪਣਾ ਪਦਮਸ਼੍ਰੀ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਕੀਤਾ ਫ਼ੈਸਲਾ