English Hindi January 20, 2021

ਪੰਜਾਬ ਦਰਪਣ

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਖਿਲਾਫ ਦਮਨਕਾਰੀ ਕਦਮ ਨਾ ਚੁੱਕਣ ਲਈ ਆਖਿਆ

November 24, 2020 06:32 PM

ਕਿਸਾਨ ਸੰਗਠਨਾਂ ਦੇ ਦਿੱਲੀ ਚੱਲੋ ਪ੍ਰੋਗਰਾਮ ਨੂੰ ਰੋਕਣ ਲਈ ਹਰਿਆਣਾ ਦੇ ਬਾਰਡਰ ਸੀਲ ਕਰਨ ਦੀ ਕੀਤੀ ਨਿਖੇਧੀ

ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੁੰ ਗਲਤ ਪਾਸੇ ਨਾ ਤੋਰਨ ਲਈ ਆਖਿਆ

ਜੱਸੀ ਫੱਲੇਵਾਲੀਆ
ਚੰਡੀਗੜ, 24 ਨਵੰਬਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਨੀਤੀਆਂ ਅਪਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਗੈਰ ਲੋਕਤੰਤਰੀ ਤਰੀਕਿਆਂ ਨਾਲ ਲੋਕ ਲਹਿਰ ਨੂੰ ਦਬਾਇਆ ਨਹੀਂ ਜਾ ਸਕਦਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ। ਵੁਹਨਾਂ ਕਿਹਾ ਕਿ ਹਰਿਆਣਾ ਸਰਕਾਰ ਕੋਲ ਇਸਦੀਆਂ ਸੜਕਾਂ 'ਤੇ ਕਿਸਾਨਾਂ ਨੂੰ ਲੰਘਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਸਿਕਾਨਾਂ ਦਾ ਅਧਿਕਾਰ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਦਿੱਲੀ ਜਾਣ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿਰਫ ਕੇਂਦਰ ਸਰਕਾਰ ਨੂੰ ਖੁਸ਼ ਕਰਨ ਵਾਸਤੇ ਅੰਨਦਾਤਾ ਨੂੰ ਦਬਾਉਣ ਲਈ ਜਬਰ ਵਾਲੇ ਤਰੀਕੇ ਨਹੀਂ ਅਪਣਾਉਣੇ ਚਾਹੀਦੇ।
ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ 'ਤੇ ਵੀ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੂੰ ਗੈਰ ਲੋਕਤੰਤਰੀ ਤਰੀਕੇ ਵਰਤਣ ਲਈ ਹਰੀ ਝੰਡੀ ਦੇ ਕੇ ਕਿਸਾਨਾਂ ਨੁੰ ਗਲਤ ਰਾਹ ਪਾ ਰਹੀ ਹੈ ਜਦਕਿ ਕਿਸਾਨ ਆਪਣੇ ਐਲਾਨ ਅਨੁਸਾਰ 26 ਅਤੇ 27 ਨਵੰਬਰ ਨੁੰ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਸਤੇ ਆ ਰਹੇ ਹਨ।
ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਜਿਣਸਾਂ ਦੀ ਐਮ ਐਸ ਸੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਸਮੇਤ ਹੋਰ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਜਾਣ ਦੇਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਕਿਸਾਨ ਜਥੇਬੰਦੀਆਂ ਦੇ ਦਿਲੀ ਚਲੋ ਪ੍ਰੋਗਰਾਮ ਦੀ ਦਿਲੋਂ ਹਮਾਇਤ ਕਰਦਾ ਹੈ। ਉਹਨਾਂ ਹਿਕਾ ਕਿ ਅਸੀਂ ਪ੍ਰੋਗਰਾਮ ਵਿਚ ਕਿਸਾਨਾਂ ਨਾਲ ਰਲ ਕੇ ਸ਼ਾਮਲ ਹੋਣ ਵਾਲਿਆਂ ਵਿਚ ਸਭ ਤੋਂ ਪਹਿਲਾਂ ਹਾਂ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਦਿੱਲੀ ਵਿਚ ਕਿਸਾਨਾਂ ਦੇ ਸ਼ਾਂਤਮਈ ਰੋਸ ਧਰਨਿਆਂ ਦੌਰਾਨ ਲੰਗਰ ਸਮੇਤ ਹਰ ਜ਼ਰੂਰੀ ਸੇਵਾ ਉਪਲਬਧ ਕਰਵਾਉਣ। ਉਹਨਾਂ ਕਿਹਾ ਕਿ ਦਿੱਲੀ ਜਾਣ ਵੇਲੇ ਤੇ ਵਾਪਸੀ ਵੇਲੇ ਵੀ ਸਾਡੇ ਪਾਰਟੀ ਵਰਕਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ।

Have something to say? Post your comment

ਪੰਜਾਬ ਦਰਪਣ

ਜ਼ਰੂਰੀ ਸੂਚਨਾ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ 'ਚ ਬੰਦ

ਮਾਨਸਾ ਵਿੱਚ ਜਨਤਕ ਜਥੇਬੰਦੀਆਂ ਨੇ ਲਾਇਆ ਧਰਨਾ,ਹੁਣ ਖੇਤੀ ਕਾਨੂੰਨ ਵਾਪਸ ਲਏ ਬਿਨਾਂ ਨਹੀਂ ਸਰਨਾ

10 ਸੂਬਿਆਂ ਵਿੱਚ ਰਿਹਾ ਬੰਦ ; ਜ਼ੋਰਦਾਰ ਪ੍ਰਦਰਸ਼ਨ

ਫ਼ਰੀਦਕੋਟ 'ਚ ਬੰਦ ਨੂੰ ਮਿਲਿਆ ਮੁਕੰਮਲ ਭਰਵਾ ਹੁੰਗਾਰਾ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ, ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ

ਤਿੰਨ ਖੇਤੀ ਐਕਟ ਤੁਰੰਤ ਰੱਦ ਕਰੋ : ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਨਕਲਾਬੀ ਕੇਂਦਰ, ਪੰਜਾਬ ਦੀਆਂ ਟੀਮਾਂ ਵੱਲੋਂ ਸ਼ਹਿਰ/ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਬੀਕੇਯੂ ਉਗਰਾਹਾਂ ਨੇ ਮੋਟਰਸਾਈਕਲ ਮਾਰਚ ਕਰਕੇ 8 ਦੇ ਬੰਦ ਦੀ ਸਫਲਤਾ ਲਈ ਮੰਗਿਆ ਸ਼ਹਿਰੀਆਂ ਤੋਂ ਸਹਿਯੋਗ

ਸੁਰਜੀਤ ਪਾਤਰ ਨੇ ਵੀ ਆਪਣਾ ਪਦਮਸ਼੍ਰੀ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਕੀਤਾ ਫ਼ੈਸਲਾ