English Hindi January 16, 2021

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਹਰਿਆਣਾ ਨੇ 26- 27 ਨਵੰਬਰ ਨੂੰ ਪੰਜਾਬ ਨਾਲ ਲੱਗਦੀ ਸਰਹੱਦ ਕੀਤੀ ਸੀਲ, ਕਿਸਾਨਾਂ ਦੀ ਫੜੋ- ਫੜੀ ਜਾਰੀ

November 24, 2020 07:51 PM

ਗਰੋਆ ਟਾਈਮਜ਼ ਸਰਵਿਸ
ਚੰਡੀਗੜ੍ਹ, 24 ਨਵੰਬਰ

ਕਿਸਾਨਾਂ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਮਾਰਚ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀ ਸਰਹੱਦ ਨੂੰ ਦੋ ਦਿਨਾਂ ਲਈ ਸੀਲ ਕਰਨ ਦਾ ਫੈਸਲਾ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕਿਸਾਨਾਂ ਦੇ ਮਾਰਚ ਨੂੰ ਰੋਕਣ ਲਈ ਸੂਬੇ ਦੀ ਪੰਜਾਬ ਦੇ ਨਾਲ ਲੱਗਦੀ ਸਰਹੱਦ ਨੂੰ ਸੀਲ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕੋਰੋਨਾ ਵਾਇਰਸ ਕਹਿਰ ਨੂੰ ਦੇਖਦੇ ਹੋਏ ਕਿਸਾਨ ਸੰਗਠਨਾਂ ਤੋਂ ਦਿੱਲੀ ਨਹੀਂ ਜਾਣ ਦੀ ਅਪੀਲ ਕੀਤੀ ਹੈ।

ਇਸ ਦੌਰਾਨ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਉਨਾਂ ਦੀ ਅੱਜ ਫੜੋ- ਫੜੀ ਜਾਰੀ ਰਹੀ।ਉਨਾਂ ਨੂੰ ਥਾਣਿਆਂ ਵਿੱਚ ਬਿਠਾਇਆ ਹੋਇਆ ਸੀ।

ਹਰਿਆਣਾ ਪੁਲਸ ਨੇ ਕਿਸਾਨ ਸੰਗਠਨਾਂ ਦੇ ਮਾਰਚ ਨੂੰ ਦੇਖਦੇ ਹੋਏ ਲੋਕਾਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ 'ਚ ਕਿਹਾ ਗਿਆ ਹੈ ਕਿ 26-27 ਨਵੰਬਰ ਨੂੰ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। 25-26 ਨਵੰਬਰ ਨੂੰ ਪੰਜਾਬ ਤੋਂ ਹਰਿਆਣਾ ਅਤੇ 26-27 ਨਵੰਬਰ ਨੂੰ ਹਰਿਆਣਾ ਤੋਂ ਦਿੱਲੀ ਜਾਣ ਦੇ ਪ੍ਰਵੇਸ਼ ਸਥਾਨਾਂ 'ਤੇ ਟ੍ਰੈਫਿਕ ਰੋਕਿਆ ਜਾ ਸਕਦਾ ਹੈ।

26-27 ਨਵੰਬਰ ਨੂੰ ਦਿੱਲੀ ਮਾਰਚ ਕਰਨਗੇ ਕਿਸਾਨ ਸੰਗਠਨ
ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਸੰਗਠਨ 26-27 ਨਵੰਬਰ ਨੂੰ ਦਿੱਲੀ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਹਨ। ਇਨ੍ਹਾਂ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਰੋਕਿਆ ਜਾਂਦਾ ਹੈ ਤਾਂ ਗੁਆਂਢੀ ਸੂਬਿਆਂ ਤੋਂ ਦਿੱਲੀ ਆਉਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਜਾਣਗੇ।

ਇਨ੍ਹਾਂ ਦਾ ਕਹਿਣਾ ਹੈ ਕਿ ਦੇਸ਼ਭਰ ਦੇ ਕਿਸਾਨ ਦਿੱਲੀ ਮਾਰਚ ਕਰਣਗੇ। ਇਨ੍ਹਾਂ ਨੂੰ ਰਸਤੇ 'ਚ ਜਿੱਥੇ ਵੀ ਰੋਕਿਆ ਜਾਵੇਗਾ, ਇਹ ਉਥੇ ਹੀ ਧਰਨੇ 'ਤੇ ਬੈਠ ਜਾਣਗੇ। ਉਥੇ ਹੀ, ਦਿੱਲੀ ਸਰਕਾਰ ਨੇ ਕਿਸਾਨ ਸੰਗਠਨਾਂ ਨੂੰ ਰੈਲੀ ਦੀ ਇਜਾਜ਼ਤ ਨਹੀਂ ਦਿੱਤੀ ਹੈ।

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਅੰਦੋਲਨ 'ਚ ਸ਼ਾਮਲ ਮਾਵਾਂ-ਭੈਣਾਂ ਲਈ 'ਆਪ' ਮਹਿਲਾ ਟੀਮਾਂ ਵੰਡ ਰਹੀਆਂ ਹਨ ਸੈਨੇਟਰੀ ਪੈਡ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਵਿਧਾਇਕ ਜਰਨੈਲ ਸਿੰਘ

13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਅੱਜ ਸ਼ਾਮੀ 7 ਵਜੇ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਕਿਸਾਨ ਮੋਰਚੇ 'ਤੇ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ

ਦੁਪਹਿਰ 3 ਵਜੇ ਤੱਕ ਰਹੇਗਾ ਭਾਰਤ ਬੰਦ , ਕੇਂਦਰ ਵੱਲੋਂ ਐਡਵਾਈਜ਼ਰੀ ਜਾਰੀ

ਦਿਲਜੀਤ ਦੁਸਾਂਝ ਤੇ ਹੋਰ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਕੀਤੀ ਸ਼ਮੂਲੀਅਤ, ਮਾਲੀ ਮਦਦ ਐਲਾਨੀ

ਐਵਾਰਡ ਤੇ ਸਨਮਾਨ ਰਾਸ਼ਟਰਪਤੀ ਨੂੰ ਵਾਪਸ ਕਰਨ ਲਈ ਖਿਡਾਰੀਆਂ ਦਾ ਚੱਲਿਆ ਕਾਫ਼ਲਾ

ਖੇਤੀ ਮੁੱਦੇ : ਮੋਦੀ ਦੇ ਘਰ ਬੈਠਕ ਵਿੱਚ ਅਮਿਤ ਸ਼ਾਹ, ਰਾਜਨਾਥ, ਤੋਮਰ, ਪਿਊਸ਼ ਗੋਇਲ ਸ਼ਾਮਲ

ਅਮਰਿੰਦਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦਾ ਸੰਘਰਸ਼ ਸਾਬੋਤਾਜ ਕਰਨ ਲਈ ਪੱਬਾਂ ਭਾਰ : ਸੁਖਬੀਰ ਸਿੰਘ ਬਾਦਲ