English Hindi January 17, 2021

ਪੰਜਾਬ ਦਰਪਣ

ਚੇਅਰਮੈਨ ਜ਼ਿਲ੍ਹਾ ਪਰਿਸ਼ਦ ਵੱਲੋਂ ਰੇਲ ਆਵਾਜਾਈ ਬਹਾਲ ਹੋਣ 'ਤੇ ਕਿਸਾਨਾਂ ਦਾ ਧੰਨਵਾਦ

November 24, 2020 08:32 PM

ਸੂਬੇ ਦੀ ਆਰਥਿਕਤਾ ਛੇਤੀ ਲੀਹ ਉਤੇ ਆਵੇਗੀ: ਮੋਫ਼ਰ

ਜੋਗਿੰਦਰ ਸਿੰਘ ਮਾਨ
ਮਾਨਸਾ, 24 ਨਵੰਬਰ
ਪੰਜਾਬ ਵਿੱਚ ਰੇਲ ਆਵਾਜਾਈ ਬਹਾਲ ਹੋਣ 'ਤੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸ੍ਰੀ ਬਿਕਰਮ ਸਿੰਘ ਮੋਫ਼ਰ ਨੇ ਕਿਸਾਨ ਯੂਨੀਅਨਾਂ ਦਾ ਧੰਨਵਾਦ ਕੀਤਾ ਹੈ। ਸ੍ਰੀ ਮੋਫ਼ਰ ਨੇ ਕਿਹਾ ਕਿ ਰੇਲ ਆਵਾਜਾਈ ਦੇ ਮੁੜ ਸ਼ੁਰੂ ਹੋਣ ਨਾਲ ਵਪਾਰੀਆਂ, ਉਦਯੋਗਪਤੀਆਂ ਸਮੇਤ ਸਮੂਹ ਵਰਗਾਂ ਦੇ ਚਿਹਰਿਆਂ ਉੱਤੇ ਰੌਣਕ ਪਰਤ ਆਈ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੁਆਰਾ ਰੇਲਵੇ ਟਰੈਕ ਛੱਡਣ ਦੇ ਫੈਸਲੇ ਲਈ ਜਿਥੇ ਕਿਸਾਨ ਯੂਨੀਅਨਾਂ ਦੇ ਧੰਨਵਾਦੀ ਹਨ ਉਥੇ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਦੁਆਰਾ ਇਸ ਸਬੰਧੀ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦਾ ਵੀ ਸਵਾਗਤ ਕਰਦੇ ਹਨ। ਚੇਅਰਮੈਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਚਲਦਿਆਂ ਪਹਿਲਾਂ ਹੀ ਆਰਥਿਕਤਾ ਨੂੰ ਵੱਡੇ ਪੱਧਰ ਉੱਤੇ ਨੁਕਸਾਨ ਪੁੱਜ ਰਿਹਾ ਸੀ ਅਤੇ ਰੇਲਗੱਡੀਆਂ ਦੀ ਆਵਾਜਾਈ ਰੁਕਣ ਕਾਰਨ ਸੂਬੇ ਵਿਚ ਸਾਰੇ ਹੀ ਵਰਗਾਂ ਲਈ ਵੱਡਾ ਸੰਕਟ ਪੈਦਾ ਹੋ ਗਿਆ ਸੀ ਪਰ ਰੇਲ ਆਵਾਜਾਈ ਬਹਾਲ ਹੋਣ ਨਾਲ ਸੂਬੇ ਦੀ ਆਰਥਿਕਤਾ ਛੇਤੀ ਹੀ ਲੀਹ ਉਤੇ ਆ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਭਗ ਦੋ ਮਹੀਨਿਆਂ ਬਾਅਦ ਯਾਤਰੀ ਅਤੇ ਮਾਲ ਢੋਣ ਵਾਲੀਆਂ ਰੇਲ ਗੱਡੀਆਂ ਚੱਲਣ ਦੀ ਸ਼ੁਰੂਆਤ ਹੋਣ ਨਾਲ ਵੱਖ-ਵੱਖ ਵਰਗਾਂ ਨੂੰ ਰਾਹਤ ਮਿਲੀ ਹੈ ਅਤੇ ਵਪਾਰੀ ਵਰਗ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਿੱਜੀ ਤੌਰ 'ਤੇ ਕੇਂਦਰ ਸਰਕਾਰ ਕੋਲ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ ਹੈ।

Have something to say? Post your comment

ਪੰਜਾਬ ਦਰਪਣ

ਜ਼ਰੂਰੀ ਸੂਚਨਾ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ 'ਚ ਬੰਦ

ਮਾਨਸਾ ਵਿੱਚ ਜਨਤਕ ਜਥੇਬੰਦੀਆਂ ਨੇ ਲਾਇਆ ਧਰਨਾ,ਹੁਣ ਖੇਤੀ ਕਾਨੂੰਨ ਵਾਪਸ ਲਏ ਬਿਨਾਂ ਨਹੀਂ ਸਰਨਾ

10 ਸੂਬਿਆਂ ਵਿੱਚ ਰਿਹਾ ਬੰਦ ; ਜ਼ੋਰਦਾਰ ਪ੍ਰਦਰਸ਼ਨ

ਫ਼ਰੀਦਕੋਟ 'ਚ ਬੰਦ ਨੂੰ ਮਿਲਿਆ ਮੁਕੰਮਲ ਭਰਵਾ ਹੁੰਗਾਰਾ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ, ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ

ਤਿੰਨ ਖੇਤੀ ਐਕਟ ਤੁਰੰਤ ਰੱਦ ਕਰੋ : ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਨਕਲਾਬੀ ਕੇਂਦਰ, ਪੰਜਾਬ ਦੀਆਂ ਟੀਮਾਂ ਵੱਲੋਂ ਸ਼ਹਿਰ/ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਬੀਕੇਯੂ ਉਗਰਾਹਾਂ ਨੇ ਮੋਟਰਸਾਈਕਲ ਮਾਰਚ ਕਰਕੇ 8 ਦੇ ਬੰਦ ਦੀ ਸਫਲਤਾ ਲਈ ਮੰਗਿਆ ਸ਼ਹਿਰੀਆਂ ਤੋਂ ਸਹਿਯੋਗ

ਸੁਰਜੀਤ ਪਾਤਰ ਨੇ ਵੀ ਆਪਣਾ ਪਦਮਸ਼੍ਰੀ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਕੀਤਾ ਫ਼ੈਸਲਾ