English Hindi January 16, 2021

ਪੰਜਾਬ ਦਰਪਣ

ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਵੱਲੋਂ ਹਰਿਆਣਾ ਸਰਕਾਰ ਵੱਲੋਂ ਕਿਸਾਨ-ਆਗੂਆਂ ਦੀਆਂ ਗ੍ਰਿਫਤਾਰੀਆਂ ਤਾਨਾਸ਼ਾਹੀ ਕਰਾਰ

November 24, 2020 08:38 PM

- ਖੱਟੜ ਕਾਰਪੋਰੇਟ ਘਰਾਣਿਆਂ ਦਾ ਦਲਾਲ ਅਤੇ ਕਿਸਾਨ ਵਿਰੋਧੀ : ਕਿਸਾਨ ਆਗੂ

ਜੋਗਿੰਦਰ ਸਿੰਘ ਮਾਨ
ਚੰਡੀਗੜ੍ਹ 24 ਨਵੰਬਰ

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਕਾਰਪੋਰੇਟਾਂ ਦਾ ਦਲਾਲ ਅਤੇ ਕਿਸਾਨ-ਵਿਰੋਧੀ ਕਰਾਰ ਦਿੱਤਾ ਹੈ। ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਬੀਕੇਯੂ-ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਖੱਟੜ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹਰ ਹੱਥਕੰਡਾ ਵਰਤਿਆ ਗਿਆ ਹੈ, ਕਰੀਬ 3 ਦਰਜ਼ਨ ਕਿਸਾਨ-ਆਗੂਆਂ ਨੂੰ ਜ਼ਬਰਦਸਤੀ ਗ੍ਰਿਫਤਾਰ ਕੀਤਾ ਗਿਆ, ਘਰਾਂ 'ਚ ਛਾਪੇਮਾਰੀ ਕੀਤੀ ਗਈ, ਪਰਿਵਾਰਕ ਮੈਂਬਰਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਹਰਿਆਣਾ ਦੇ ਬਾਰਡਰ-ਸੀਲ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਰੋਕਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਪਰ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ। ਇਸੇ ਦੌਰਾਨ ਪੰਜਾਬ-ਭਰ 'ਚ 30 ਕਿਸਾਨ-ਜਥੇਬੰਦੀਆਂ ਦੇ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਕਾਰਪੋਰੇਟ-ਮਾਲਜ਼ ਅਤੇ ਅੰਬਾਨੀਆਂ ਦੇ ਪੰਪਾਂ 'ਤੇ ਪੱਕੇ-ਧਰਨੇ ਜਾਰੀ ਰਹੇ। ਦਿੱਲੀ ਜਾਣ ਲਈ ਟਰੈਕਟਰ-ਟਰਾਲੀਆਂ ਨੂੰ ਤਿਆਰ ਕਰਦਿਆਂ, ਜਾਗੋ-ਮਾਰਚਾਂ, ਨੁੱਕੜ-ਨਾਟਕਾਂ ਅਤੇ ਢੋਲ-ਮਾਰਚਾਂ ਰਾਹੀਂ ਹਰ ਪੰਜਾਬੀ ਨੂੰ ਕਿਸਾਨ-ਅੰਦੋਲਨ ਦਾ ਹਿੱਸਾ ਬਨਣ ਲਈ ਪ੍ਰੇਰਿਆ ਗਿਆ ਅਤੇ 26-27 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ। ਨੌਜਵਾਨਾਂ ਅਤੇ ਔਰਤਾਂ ਵੱਲੋਂ ਕਾਫ਼ਲਿਆਂ ਦੀ ਗਿਣਤੀ ਨੂੰ ਵਧਾਉਣ ਲਈ ਪੂਰੀ ਪੂਰੀ ਵਾਹ ਲਾਈ ਜਾ ਰਹੀ ਹੈ।

Have something to say? Post your comment

ਪੰਜਾਬ ਦਰਪਣ

ਜ਼ਰੂਰੀ ਸੂਚਨਾ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ 'ਚ ਬੰਦ

ਮਾਨਸਾ ਵਿੱਚ ਜਨਤਕ ਜਥੇਬੰਦੀਆਂ ਨੇ ਲਾਇਆ ਧਰਨਾ,ਹੁਣ ਖੇਤੀ ਕਾਨੂੰਨ ਵਾਪਸ ਲਏ ਬਿਨਾਂ ਨਹੀਂ ਸਰਨਾ

10 ਸੂਬਿਆਂ ਵਿੱਚ ਰਿਹਾ ਬੰਦ ; ਜ਼ੋਰਦਾਰ ਪ੍ਰਦਰਸ਼ਨ

ਫ਼ਰੀਦਕੋਟ 'ਚ ਬੰਦ ਨੂੰ ਮਿਲਿਆ ਮੁਕੰਮਲ ਭਰਵਾ ਹੁੰਗਾਰਾ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ, ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ

ਤਿੰਨ ਖੇਤੀ ਐਕਟ ਤੁਰੰਤ ਰੱਦ ਕਰੋ : ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਨਕਲਾਬੀ ਕੇਂਦਰ, ਪੰਜਾਬ ਦੀਆਂ ਟੀਮਾਂ ਵੱਲੋਂ ਸ਼ਹਿਰ/ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਬੀਕੇਯੂ ਉਗਰਾਹਾਂ ਨੇ ਮੋਟਰਸਾਈਕਲ ਮਾਰਚ ਕਰਕੇ 8 ਦੇ ਬੰਦ ਦੀ ਸਫਲਤਾ ਲਈ ਮੰਗਿਆ ਸ਼ਹਿਰੀਆਂ ਤੋਂ ਸਹਿਯੋਗ

ਸੁਰਜੀਤ ਪਾਤਰ ਨੇ ਵੀ ਆਪਣਾ ਪਦਮਸ਼੍ਰੀ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਕੀਤਾ ਫ਼ੈਸਲਾ