English Hindi January 16, 2021

ਪੰਜਾਬ ਦਰਪਣ

ਕਿਸਾਨਾਂ ਨੂੰ ਉਹਨਾਂ ਦਾ ਲੋਕਤੰਤਰੀ ਅਧਿਕਾਰ ਨਾ ਦੇਣਾ ਨਿੰਦਣਯੋਗ : ਸੁਖਬੀਰ ਸਿੰਘ ਬਾਦਲ

November 24, 2020 08:43 PM

ਸਰਕਾਰ ਵੱਲੋਂ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਭੱਜਣ ਦੀ ਕੀਤੀ ਨਿਖੇਧੀ

ਅਕਾਲੀ ਦਲ 26 ਨਵੰਬਰ ਦੇ ਕਿਸਾਨ ਮਾਰਚ ਦੀ ਪੂਰੀ ਤਰੀਕੇ ਤੇ ਸਰਗਰਮੀ ਨਾਲ ਹਮਾਇਤ ਕਰੇਗਾ : ਸੁਖਬੀਰ ਸਿੰਘ ਬਾਦਲ

ਜੱਸੀ ਫੱਲੇਵਾਲੀਆ
ਚੰਡੀਗੜ•, 24 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੇਸ਼ ਦੇ ਅੰਨਦਾਤਾ ਨੂੰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਬੇਦਿਮਾਗੇ ਤੇ ਤਬਾਹਕੁੰਨ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਨ ਦੇ ਲੋਕਤੰਤਰੀ ਅਧਿਕਾਰ ਨਾ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਿਸਾਨਾਂ ਨੂੰ ਆਖ ਰਹੀ ਹੈ ਕਿ ਉਹਨਾਂ ਲਈ ਬੂਹੇ ਖੁਲ•ੇ ਹਨ ਜਦਕਿ ਦੂਜੇ ਪਾਸੇ ਕਿਸਾਨਾਂ ਲਈ ਦਰਵਾਜ਼ੇ ਬੰਦ ਕਰ ਰਹੀ ਹੈ ਤੇ ਉਹਨਾਂ ਨੂੰ ਲੋਕਤੰਤਰੀ ਢੰਗ ਨਾਲ ਵੀ ਰੋਸ ਮੁਜ਼ਾਹਰਾ ਕਰਨ ਦੀ ਆਗਿਆ ਨਹੀਂ ਦੇ ਰਹੀ ਜਦਕਿ ਦੇਸ਼ ਸਾਹਮਣੇ ਆਪਣੀ ਗੱਲ ਰੱਖਣਾ ਕਿਸਾਨਾਂ ਦਾ ਕਾਨੂੰਨੀ ਤੇ ਲੋਕਤੰਤਰੀ ਹੱਕ ਹੈ।

ਅਕਾਲੀ ਦਲ ਮੁਖੀ ਨੇ ਪੁੱਛਿਆ ਕਿ ਇਹ ਕਿਸ ਤਰੀਕੇ ਦਾ ਸਦਭਾਵਨ ਵਾਲਾ ਕਦਮ ਹੈ ਜਿਥੇ ਲੋਕ ਆਪਣੇ ਸੋਚਣ ਤੇ ਬੋਲਣ ਦੇ ਅਧਿਕਾਰ ਦੀ ਆਜ਼ਾਦੀ ਦੇ ਹੱਕ ਦੀ ਵਰਤੋਂ ਨਹੀਂ ਕਰ ਸਕਦੇ ?

ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 26 ਨਵੰਬਰ ਨੂੰ ਦਿੱਲੀ ਵਿਚ ਕਿਸਾਨ ਮਾਰਚ ਦੀ ਖੁੱਲ•ੀ ਹਮਾਇਤ ਵਾਸਤੇ ਤਿਆਰ ਬਰ ਤਿਆਰ ਹੈ ਤੇ ਇਸਨੂੰ ਸਫਲ ਬਣਾਏਗਾ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਪੂਰੇ ਦਿਲੋਂ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਦੇ ਨਾਲ ਹੈ ਤੇ ਇਹ ਕੇਂਦਰ ਸਰਕਾਰ ਨੂੰ ਆਪਣੇ ਬੇਦਿਮਾਗੇ ਕਾਨੂੰਨਾਂ 'ਤੇ ਮੁੜ ਝਾਤ ਮਾਰਨ ਅਤੇ ਕਿਸਾਨਾਂ ਦੇ ਹੱਕ ਵਿਚ ਹਰ ਫੈਸਲਾ ਲੈਣ ਲਈ ਹਰ ਕਦਮ ਚੁੱਕਣ ਵਾਸਤੇ ਮਜਬੂਰ ਕਰੇਗੀ।

ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਰੋਸ ਧਰਨਿਆਂ ਮਗਰੋਂ ਉਹਨਾਂ ਦੀ ਪਾਰਟੀ ਕਿਸਾਨ ਮਾਮਲਿਆਂ 'ਤੇ ਵੱਖਰੇ ਰੋਸ ਧਰਨੇ ਦੇਣ ਤੋਂ ਗੁਰੇਜ਼ ਕਰੇਗੀ ਅਤੇ ਇਸਨੇ ਕਿਸਾਨਾਂ ਵੱਲੋਂ ਦਿੱਤੇ ਪ੍ਰੋਗਰਾਮਾਂ ਅਨੁਸਾਰ ਚੱਲਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਇਸ ਬਾਰੇ ਬਹੁਤ ਸਪਸ਼ਟ ਹਾਂ ਤੇ ਅਸੀਂ ਕੋਈ ਦੁਬਿਧਾ ਨਹੀਂ ਚਾਹੁੰਦੇ। ਅਸੀਂ ਸਿਰਫ ਕਿਸਾਨਾਂ ਦੇ ਹਰ ਮਸਲੇ 'ਤੇ ਸਿਰਫ ਕਿਸਾਨਾਂ ਦੇ ਨਾਲ ਹੀ ਰਹਿਣਾ ਚਾਹੁੰਦੇ ਹਾਂ। ਸਾਨੂੰ ਉਹਨਾਂ 'ਤੇ ਪੂਰਾ ਵਿਸ਼ਵਾਸ ਹੈ।

ਉਹਨਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ 26 ਨਵੰਬਰ ਦੇ ਧਰਨੇ ਦੀ ਸਫਲਤਾ ਲਈ ਲੋੜੀਂਦਾ ਹਰ ਕੰਮ ਕਰਨਗੇ ਅਤੇ ਕਿਸਾਨਾਂ ਦੀ ਮਦਦ ਕਰਨ, ਇਕਜੁੱਟਤਾ ਪ੍ਰਗਟ ਕਰਨ ਦੇਨਾਲ ਹੀ ਧਰਨੇ ਦੀ ਹਮਾਇਤ ਕਰਦਿਆਂ ਇਸ ਵਿਚ ਸ਼ਾਮਲ ਹੋਣਗੇ।

ਉਹਨਾਂ ਕਿਹਾ ਕਿ ਮੈਂ ਪਾਰਟੀ ਵਿਚ ਹਰ ਕਿਸੇ ਨੂੰ ਧਰਨੇ ਦੀ ਸਫਲਤਾ ਲਈ ਕੰਮ ਕਰਨ ਵਾਸਤੇ ਆਖਿਆ ਹੈ।

ਸਰਦਾਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਲੰਗਰ ਸਮੇਤ ਕਿਸਾਨਾਂ ਦੀ ਹਰ ਪੱਖੋਂ ਮਦਦ ਤੇ ਸਹਾਇਤਾ ਕੀਤੀ ਜਾਵੇ।

Have something to say? Post your comment

ਪੰਜਾਬ ਦਰਪਣ

ਜ਼ਰੂਰੀ ਸੂਚਨਾ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ 'ਚ ਬੰਦ

ਮਾਨਸਾ ਵਿੱਚ ਜਨਤਕ ਜਥੇਬੰਦੀਆਂ ਨੇ ਲਾਇਆ ਧਰਨਾ,ਹੁਣ ਖੇਤੀ ਕਾਨੂੰਨ ਵਾਪਸ ਲਏ ਬਿਨਾਂ ਨਹੀਂ ਸਰਨਾ

10 ਸੂਬਿਆਂ ਵਿੱਚ ਰਿਹਾ ਬੰਦ ; ਜ਼ੋਰਦਾਰ ਪ੍ਰਦਰਸ਼ਨ

ਫ਼ਰੀਦਕੋਟ 'ਚ ਬੰਦ ਨੂੰ ਮਿਲਿਆ ਮੁਕੰਮਲ ਭਰਵਾ ਹੁੰਗਾਰਾ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ, ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ

ਤਿੰਨ ਖੇਤੀ ਐਕਟ ਤੁਰੰਤ ਰੱਦ ਕਰੋ : ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਨਕਲਾਬੀ ਕੇਂਦਰ, ਪੰਜਾਬ ਦੀਆਂ ਟੀਮਾਂ ਵੱਲੋਂ ਸ਼ਹਿਰ/ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਬੀਕੇਯੂ ਉਗਰਾਹਾਂ ਨੇ ਮੋਟਰਸਾਈਕਲ ਮਾਰਚ ਕਰਕੇ 8 ਦੇ ਬੰਦ ਦੀ ਸਫਲਤਾ ਲਈ ਮੰਗਿਆ ਸ਼ਹਿਰੀਆਂ ਤੋਂ ਸਹਿਯੋਗ

ਸੁਰਜੀਤ ਪਾਤਰ ਨੇ ਵੀ ਆਪਣਾ ਪਦਮਸ਼੍ਰੀ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਕੀਤਾ ਫ਼ੈਸਲਾ