ਚੰਡੀਗੜ /ਅਟਾਰੀ, 27 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਅਗਵਾਈ ਹੇਠ 603 ਸ਼ਰਧਾਲੂਆਂ ਦਾ ਜਥਾ ਗੁਰੂ ਨਾਨਕ ਦੇਵ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਗਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਥਾ ਸੜਕ ਰਾਹੀਂ ਪਾਕਿਸਤਾਨ ਰਵਾਨਾ ਹੋਇਆ ਹੈ। ਇਸ ਤੋਂ ਪਹਿਲਾਂ ਗੁਰਧਾਮਾਂ ਦੀ ਯਾਤਰਾ ਅਤੇ ਗੁਰਪੁਰਬ ਮਨਾਉਣ ਲਈ ਜਥੇ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਜਾਂਦੇ ਸਨ। ਭਾਰਤ ਤੋਂ ਜਾਣ ਵਾਲੇ 960 ਸ਼ਰਧਾਲੂਆਂ ਨੂੰ ਪੰਜ ਦਿਨਾਂ ਦਾ ਹੀ ਵੀਜ਼ਾ ਮਿਲਿਆ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਬੂਹ, ਹਰਪਾਲ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਵੇਈਂਪੂਈਂ ਨੂੰ ਸਿਰੋਪਾਓ ਭੇਟ ਕੀਤਾ।
- ਏਜੰਸੀ