English Hindi March 04, 2021

ਚੰਡੀਗੜ੍ਹ ਆਸ-ਪਾਸ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

November 28, 2020 10:09 PM

ਗਰੋਆ ਟਾਈਮਜ਼ ਸਰਵਿਸ

ਚੰਡੀਗੜ੍ਹ, 28 ਨਵੰਬਰ:- ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਮੋਦੀ ਵੱਲੋਂ ਆਪਣੇ ਅੜੀਅਲ ਰਵੱਈਆ ਉੱਤੇ ਚੱਲਦਿਆਂ ਦਮਨਕਾਰੀ ਨੀਤੀ ਤਹਿਤ ਕੁਚਲਨ ਦੇ ਯਤਨਾਂ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਮੰਗ ਕੀਤੀ ਕਿ ਮੋਦੀ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਵਾਲੀ ਥਾਂ ਉੱਤੇ ਜਾ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇ। ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਭਾਰਤੀ ਨੂੰ ਆਪਣਾ ਵਿਰੋਧ ਦਰਜ ਕਰਾਉਣ ਦਾ ਹੱਕ ਹੈ, ਪ੍ਰੰਤੂ ਮੋਦੀ ਆਪਣੀ ਹਿਟਲਰਸ਼ਾਹੀ ਸੋਚ ਰਾਹੀਂ ਦੇਸ਼ ਦੇ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਇਸ ਹੱਕ ਨੂੰ ਵੀ ਖੋਹਣ ਦਾ ਯਤਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਦਿੱਤੇ 3 ਦਸੰਬਰ ਦੇ ਮੀਟਿੰਗ ਦੇ ਸਮੇਂ ਦੀ ਉਡੀਕ ਨਾ ਕਰੇ, ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਤੁਰੰਤ ਇਸ ਦਾ ਹੱਲ ਕੱਢੇ। ਉਨ੍ਹਾਂ ਕਿਹਾ ਕਿ ਠੰਢੀਆਂ ਰਾਤਾਂ ਨੂੰ ਜਦੋਂ ਦੇਸ਼ ਦਾ ਅੰਨਦਾਤਾ ਸੜਕਾਂ ਉੱਤੇ ਰੁਲ ਰਿਹਾ ਹੈ ਤਾਂ ਸਰਕਾਰ ਇਸ ਨੂੰ ਪਹਿਲ ਦੇ ਆਧਾਰ ਉੱਤੇ ਕਿਸਾਨਾਂ ਦੀ ਗੱਲ ਸੁਣੇ।
ਮਾਨ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਹੱਕਾਂ ਲਈ ਕੀਤੇ ਜਾ ਰਹੇ ਅੰਦੋਲਨ ਮੌਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਬਿਨਾਂ ਕਿਸੇ ਰਾਜਨੀਤਿਕ ਹਿੱਤ ਤੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਆਗੂ ਅਤੇ ਵਰਕਰ ਆਪ ਖ਼ੁਦ ਕਿਸਾਨ ਹਨ ਅਤੇ ਉਹ ਕਿਸਾਨਾਂ ਦਾ ਦਰਦ ਖ਼ੁਦ ਸਮਝਦੇ ਹਨ।

Have something to say? Post your comment

ਚੰਡੀਗੜ੍ਹ ਆਸ-ਪਾਸ

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ

ਈ ਡੀ ਕਾਰਡ ਫੜ ਕੇ ਅਮਰਿੰਦਰ ਸਿੰਘ ਨੇ ਆਪਣੇ ਮੇਜ਼ਬਾਨ ਮੂਹਰੇ ਕੰਬਦਿਆਂ ਤਰਲੇ ਕੱਢੇ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ