English Hindi March 04, 2021

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਖੇਤੀ ਮੁੱਦੇ : ਮੋਦੀ ਦੇ ਘਰ ਬੈਠਕ ਵਿੱਚ ਅਮਿਤ ਸ਼ਾਹ, ਰਾਜਨਾਥ, ਤੋਮਰ, ਪਿਊਸ਼ ਗੋਇਲ ਸ਼ਾਮਲ

December 05, 2020 11:22 AM

ਨਵੀਂ ਦਿੱਲੀ, 5 ਦਸੰਬਰ
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਅੱਜ ਦਾ ਦਿਨ ਵੀ ਕਾਫੀ ਅਹਿਮ ਹੈ, ਕਿਉਂਕਿ ਅੱਜ 5ਵੇਂ ਦੌਰ ਦੀ ਫੈਸਲਾਕੁੰਨ ਗੱਲਬਾਤ ਹੋਣੀ ਹੈ। ਇਸ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਠਕ ਬੁਲਾਈ ਹੈ। ਵਿਚ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪੀਊਸ਼ ਗੋਇਲ ਵੀ ਮੌਜੂਦ ਹਨ।

ਜਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਰੜਾ ਰੁਖ਼ ਅਖ਼ਤਿਆਰ ਕਰਦਿਆਂ ਅੱਠ ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅੱਠ ਨੂੰ ਹੀ ਟੌਲ ਪਲਾਜ਼ਿਆਂ ਦੀ ਉਗਰਾਹੀ ਵੀ ਰੋਕੀ ਜਾਵੇਗੀ। ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਅੱਜ ਹੋਣ ਵਾਲੀ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਇਕ ਹੋਰ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਕੱਲ ਹੋਈ ਜਥੇਬੰਦੀਆਂ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ 8 ਦਸੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਖੇਤੀ ਕਾਨੂੰਨ ਵਾਪਸ ਨਾ ਲਏ ਗਏ ਤਾਂ ਉਹ ਦਿੱਲੀ ਨੂੰ ਜਾਂਦੇ ਸਾਰੇ ਰਾਸਤੇ ਬੰਦ ਕਰ ਦੇਣਗੇ। ਇਹ ਮੀਟਿੰਗ ਦੇਸ਼ ਭਰ ਦੀਆਂ 472 ਕਿਸਾਨ ਜਥੇਬੰਦੀਆਂ 'ਤੇ ਅਧਾਰਿਤ 'ਸੰਯੁਕਤ ਕਿਸਾਨ ਮੋਰਚਾ' ਦੇ ਕੋਆਰਡੀਨੇਟਰ ਡਾ. ਦਰਸ਼ਨਪਾਲ ਦੀ ਅਗਵਾਈ 'ਚ ਸਿੰਘੂ ਬਾਰਡਰ 'ਤੇ ਲਾਏ ਕਿਸਾਨ-ਮੋਰਚੇ ਵਿਚ ਹੋਈ ਸੀ ।

ਇਹ ਬੈਠਕ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਕਿ ਭਲਕੇ ਦੇਸ਼ ਭਰ 'ਚ ਮੋਦੀ ਸਰਕਾਰ, ਅੰਬਾਨੀ-ਅਡਾਨੀ ਅਤੇ ਹੋਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ ਕੀਤੇ ਜਾਣਗੇ।

ਜਥੇਬੰਦੀਆਂ ਦੇ ਸਾਰੇ ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਤਿੰਨਾਂ ਖੇਤੀ-ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਰੱਦ ਕਰਵਾਉਣ, ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਫ਼ਸਲਾਂ ਦੀ ਖ਼ਰੀਦ ਗਰੰਟੀ ਜਾਰੀ ਰੱਖਣ, ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕਰਨ ਦੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।

ਕਿਸਾਨ ਆਗੂ ਜਗਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਯੂਪੀ, ਉਤਰਾਖੰਡ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕ ਸਮੇਤ ਦੋ ਦਰਜਨ ਸੂਬਿਆਂ ਦੇ 51 ਪ੍ਰਮੁੱਖ ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਇਕ ਬੈਠਕ ਆਪਸ ਵਿਚ ਵੀ ਕੀਤੀ ਤੇ ਕੇਂਦਰ ਸਰਕਾਰ ਨਾਲ ਭਲਕੇ ਹੋਣ ਵਾਲੀ ਬੈਠਕ 'ਚ ਰੱਖੇ ਜਾਣ ਵਾਲੇ ਮੁੱਦੇ ਵਿਚਾਰੇ ਗਏ।

ਭਾਰਤ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੇ ਸਬੰਧ 'ਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਥੋਂ ਦੇ ਕੁਝ ਹੋਰ ਆਗੂਆਂ ਦੀਆਂ ਟਿੱਪਣੀਆਂ ਦੇਸ਼ ਦੇ ਅੰਦਰੂਨੀ ਮਾਮਲਿਆਂ 'ਚ 'ਅਸਵੀਕਾਰਨਯੋਗ ਦਖ਼ਲ' ਦੇ ਤੁੱਲ ਹਨ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਇਹ ਵੀ ਕਿਹਾ ਗਿਆ ਕਿ ਜੇਕਰ ਅਜਿਹੀਆਂ ਸਰਗਰਮੀਆਂ ਜਾਰੀ ਰਹੀਆਂ ਤਾਂ ਇਸ ਨਾਲ ਦੁਵੱਲੇ ਸਬੰਧਾਂ ਨੂੰ 'ਗੰਭੀਰ ਨੁਕਸਾਨ' ਪਹੁੰਚੇਗਾ। ਜ਼ਿਕਰਯੋਗ ਹੈ ਕਿ ਟਰੂਡੋ ਨੇ ਭਾਰਤ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਸੀ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਦੇ ਹੱਕ ਦੀ ਰਾਖੀ ਲਈ ਕੈਨੇਡਾ ਹਮੇਸ਼ਾ ਉਨ੍ਹਾਂ ਦਾ ਸਾਥ ਦਿੰਦਾ ਰਹੇਗਾ। ਇਸ ਦੇ ਨਾਲ ਉਨ੍ਹਾਂ ਹਾਲਾਤ 'ਤੇ ਵੀ ਚਿੰਤਾ ਜਤਾਈ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ, ''ਕੈਨੇਡੀਅਨ ਹਾਈ ਕਮਿਸ਼ਨਰ ਨੂੰ ਅੱਜ ਵਿਦੇਸ਼ ਮੰਤਰਾਲੇ 'ਚ ਤਲਬ ਕੀਤਾ ਗਿਆ ਅਤੇ ਜਾਣਕਾਰੀ ਦਿੱਤੀ ਗਈ ਕਿ ਭਾਰਤੀ ਕਿਸਾਨਾਂ ਨਾਲ ਸਬੰਧਤ ਮੁੱਦਿਆਂ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ 'ਚ ਅਸਵੀਕਾਰਨਯੋਗ ਦਖ਼ਲ ਦੇ ਬਰਾਬਰ ਹੈ।'' ਇਸ ਦੇ ਨਾਲ ਹੀ ਹਾਈ ਕਮਿਸ਼ਨਰ ਨੂੰ ਇਤਰਾਜ਼ ਪੱਤਰ ਵੀ ਸੌਂਪਿਆ ਗਿਆ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ 'ਤੇ ਕੈਨੇਡਾ ਦੇ ਆਗੂਆਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਕੈਨੇਡਾ ਵਿਚਲੇ ਭਾਰਤੀ ਕਮਿਸ਼ਨ ਸਾਹਮਣੇ ਭੀੜ ਜਮ੍ਹਾਂ ਹੋ ਗਈ ਸੀ ਜਿਸ ਨਾਲ ਸੁਰੱਖਿਆ ਦਾ ਮੁੱਦਾ ਖੜ੍ਹਾ ਹੋ ਗਿਆ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਕੈਨੇਡਾ ਸਰਕਾਰ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਯਕੀਨੀ ਬਣਾਏਗੀ ਅਤੇ ਉਹ ਆਪਣੇ ਸਿਆਸੀ ਆਗੂਆਂ ਨੂੰ ਅਜਿਹੇ ਬਿਆਨਾਂ ਤੋਂ ਗੁਰੇਜ਼ ਕਰਨ ਲਈ ਆਖੇਗੀ ਜਿਸ ਨਾਲ ਵੱਖਵਾਦੀ ਸਰਗਰਮੀਆਂ ਨੂੰ ਸ਼ਹਿ ਮਿਲਦੀ ਹੋਵੇ।
- ਏਜੰਸੀਆਂ

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਅੰਦੋਲਨ 'ਚ ਸ਼ਾਮਲ ਮਾਵਾਂ-ਭੈਣਾਂ ਲਈ 'ਆਪ' ਮਹਿਲਾ ਟੀਮਾਂ ਵੰਡ ਰਹੀਆਂ ਹਨ ਸੈਨੇਟਰੀ ਪੈਡ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਵਿਧਾਇਕ ਜਰਨੈਲ ਸਿੰਘ

13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਅੱਜ ਸ਼ਾਮੀ 7 ਵਜੇ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਕਿਸਾਨ ਮੋਰਚੇ 'ਤੇ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ

ਦੁਪਹਿਰ 3 ਵਜੇ ਤੱਕ ਰਹੇਗਾ ਭਾਰਤ ਬੰਦ , ਕੇਂਦਰ ਵੱਲੋਂ ਐਡਵਾਈਜ਼ਰੀ ਜਾਰੀ

ਦਿਲਜੀਤ ਦੁਸਾਂਝ ਤੇ ਹੋਰ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਕੀਤੀ ਸ਼ਮੂਲੀਅਤ, ਮਾਲੀ ਮਦਦ ਐਲਾਨੀ

ਐਵਾਰਡ ਤੇ ਸਨਮਾਨ ਰਾਸ਼ਟਰਪਤੀ ਨੂੰ ਵਾਪਸ ਕਰਨ ਲਈ ਖਿਡਾਰੀਆਂ ਦਾ ਚੱਲਿਆ ਕਾਫ਼ਲਾ

ਅਮਰਿੰਦਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦਾ ਸੰਘਰਸ਼ ਸਾਬੋਤਾਜ ਕਰਨ ਲਈ ਪੱਬਾਂ ਭਾਰ : ਸੁਖਬੀਰ ਸਿੰਘ ਬਾਦਲ

ਕੇਂਦਰ ਸਰਕਾਰ ਖੇਤੀ ਬਿੱਲਾਂ ਵਿੱਚ ਕਿਸਾਨਾਂ ਦੀ ਸੰਤੁਸ਼ਟੀ ਲਈ ਸੋਧਾਂ ਕਰਨ ਲਈ ਤਿਆਰ,ਕਿਸਾਨ ਅੜੇ, ਅਗਲੀ ਮੀਟਿੰਗ 5 ਨੂੰ