English Hindi March 04, 2021

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਦਿਲਜੀਤ ਦੁਸਾਂਝ ਤੇ ਹੋਰ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਕੀਤੀ ਸ਼ਮੂਲੀਅਤ, ਮਾਲੀ ਮਦਦ ਐਲਾਨੀ

December 06, 2020 10:54 AM

ਜੱਸੀ ਫੱਲੇਵਾਲੀਆ
ਲੁਧਿਆਣਾ/ ਨਵੀਂ ਦਿੱਲੀ , 5 ਦਸੰਬਰ
ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਅੱਜ ਦਿੱਲੀ 'ਚ ਚੱਲ ਰਹੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਦਿਆਂ ਸੰਘਰਸ਼ ਨੂੰ ਹਮਾਇਤ ਦਿੱਤੀ । ਉਨਾਂ ਨੇ ਅੱਜ ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਸੰਬੋਧਨ ਕੀਤਾ ਤੇ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਹੋਰ ਕਲਾਕਾਰਾਂ ਨੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ 20 ਲੱਖ ਰੁਪਏ ਦਾ ਚੈੱਕ ਵੀ ਕਿਸਾਨ ਮੋਰਚੇ ਦੇ ਆਗੂਆਂ ਨੂੰ ਸੌਂਪਿਆ।

ਪ੍ਰਾਪਤ ਸੂਚਨਾ ਅਨੁਸਾਰ ਦਿਲਜੀਤ ਦੁਸਾਂਝ ਅਮਰੀਕਾ ਤੋਂ ਸਿੱਧਾ ਧਰਨੇ ਵਾਲੀ ਥਾਂ 'ਤੇ ਪਹੁੰਚਿਆ ਹੈ। ਦਿਲਜੀਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ, 'ਮੈਂ ਇੱਥੇ ਕੁਝ ਕਹਿਣ ਨਹੀਂ ਬਲਕਿ ਤੁਹਾਨੂੰ ਸੁਣਨ ਆਇਆ ਹਾਂ। ਮੈਂ ਤੁਹਾਨੂੰ ਇਤਿਹਾਸ ਰਚਣ ਲਈ ਮੁਬਾਰਕਾਂ ਦਿੰਦਾ ਹਾਂ। ਅਸੀਂ ਹਮੇਸ਼ਾ ਪ੍ਰੇਰਿਤ ਕਰਨ ਵਾਲੀਆਂ ਕਹਾਣੀਆਂ ਹੀ ਸੁਣੀਆਂ ਸਨ ਪਰ ਹੁਣ ਅਸੀਂ ਇਤਿਹਾਸ ਸਿਰਜੇ ਜਾਣ ਦੇ ਪਲਾਂ ਦਾ ਗਵਾਹ ਬਣ ਰਹੇ ਹਾਂ।'

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਦਿਲਜੀਤ ਤੋਂ ਇਲਾਵਾ ਅੱਜ ਕੰਵਰ ਗਰੇਵਾਲ, ਬੀਰ ਸਿੰਘ, ਪ੍ਰੀਤ ਸੰਗਰੇੜੀ, ਰਾਜਬੀਰ ਜਵੰਧਾ, ਮਹਿਤਾਬ, ਕੁਲਵਿੰਦਰ ਬਿੱਲਾ, ਗਾਲਿਬ ਵੜੈਚ, ਅੰਗੇਰਜ਼ ਅਲੀ, ਬੌਕਸਰ ਵਰਿੰਦਰ ਸਿੰਘ ਘੁੰਮਣ ਸਮੇਤ ਕਰੀਬ ਦਰਜਨ ਭਰ ਕਲਾਕਾਰਾਂ ਨੇ ਹਾਜ਼ਰੀ ਕਿਸਾਨ ਸੰਘਰਸ਼ 'ਚ ਹਾਜ਼ਰੀ ਲੁਆਈ।

ਦਿਲਜੀਤ ਨੇ ਕੰਗਨਾ ਦਾ ਨਾਂ ਲਏ ਬਿਨਾਂ ਕਿਹਾ, 'ਜੇ ਤੁਸੀ ਸਾਨੂੰ ਸੁਣ ਰਹੋ ਹੋ ਤਾਂ ਦੇਖੋ ਕਿ ਇੱਥੇ ਕਿਸਾਨ ਮਸਲਿਆਂ ਤੋਂ ਇਲਾਵਾ ਕੋਈ ਹੋਰ ਗੱਲ ਨਹੀਂ ਹੋ ਰਹੀ। ਕਿਰਪਾ ਕਰਕੇ ਮੁੱਦੇ ਨਾ ਭਟਕਾਓ। ਇੱਥੇ ਹਰ ਕੋਈ ਸ਼ਾਂਤ ਹੈ ਤੇ ਕੋਈ ਵੀ ਖੂਨ-ਖਰਾਬੇ ਦੀ ਗੱਲ ਨਹੀਂ ਕਰ ਰਿਹਾ।'

ਗਿੱਪੀ ਗਰੇਵਾਲ ਨੇ ਅੱਜ ਬੌਲੀਵੁੱਡ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਅਜਿਹੇ ਸਮੇਂ ਪੰਜਾਬ ਦੇ ਪੱਖ 'ਚ ਖੜ੍ਹਾ ਨਹੀਂ ਹੋਇਆ ਜਦੋਂ ਸੂਬਿਆਂ ਨੂੰ ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚਾਲੇ ਉਨ੍ਹਾਂ ਦੀ ਹਮਾਇਤ ਵੀ ਸਭ ਤੋਂ ਵੱਧ ਲੋੜ ਸੀ। ਉਨਾਂ ਟਵੀਟ ਕੀਤਾ, 'ਪਿਆਰੇ ਬੌਲੀਵੁੱਡ, ਹਮੇਸ਼ਾ ਤੁਹਾਡੀਆਂ ਫਿਲਮਾਂ ਪੰਜਾਬ 'ਚ ਬਹੁਤ ਕਾਮਯਾਬ ਰਹੀਆਂ ਤੇ ਇੱਥੇ ਹਰ ਵਾਰ ਖੁੱਲ੍ਹੀਆਂ ਬਾਹਾਂ ਨਾਲ ਤੁਹਾਡਾ ਸਵਾਗਤ ਕੀਤਾ ਗਿਆ ਪਰ ਅੱਜ ਜਦੋਂ ਪੰਜਾਬ ਨੂੰ ਤੁਹਾਡੀ ਸਭ ਤੋਂ ਵੱਧ ਲੋੜ ਹੈ ਤਾਂ ਤੁਸੀਂ ਨਾ ਆਏ ਤੇ ਨਾ ਹੀ ਇੱਕ ਵੀ ਸ਼ਬਦ ਕਿਹਾ। ਬਹੁਤ ਨਿਰਾਸ਼ਾ ਹੋਈ।' ਜੈਜ਼ੀ ਬੀ ਨੇ ਗਰੇਵਾਲ ਦੀ ਹਮਾਇਤ ਕਰਦਿਆਂ ਟਵੀਟ ਕੀਤਾ, 'ਜਿਨ੍ਹਾਂ ਦੀ ਜ਼ਮੀਰ ਜਿਊਂਦੀ ਹੈ, ਉਹ ਹਮਾਇਤ ਲਈ ਆ ਰਹੇ ਹਨ।'

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਅੰਦੋਲਨ 'ਚ ਸ਼ਾਮਲ ਮਾਵਾਂ-ਭੈਣਾਂ ਲਈ 'ਆਪ' ਮਹਿਲਾ ਟੀਮਾਂ ਵੰਡ ਰਹੀਆਂ ਹਨ ਸੈਨੇਟਰੀ ਪੈਡ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਵਿਧਾਇਕ ਜਰਨੈਲ ਸਿੰਘ

13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਅੱਜ ਸ਼ਾਮੀ 7 ਵਜੇ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਕਿਸਾਨ ਮੋਰਚੇ 'ਤੇ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ

ਦੁਪਹਿਰ 3 ਵਜੇ ਤੱਕ ਰਹੇਗਾ ਭਾਰਤ ਬੰਦ , ਕੇਂਦਰ ਵੱਲੋਂ ਐਡਵਾਈਜ਼ਰੀ ਜਾਰੀ

ਐਵਾਰਡ ਤੇ ਸਨਮਾਨ ਰਾਸ਼ਟਰਪਤੀ ਨੂੰ ਵਾਪਸ ਕਰਨ ਲਈ ਖਿਡਾਰੀਆਂ ਦਾ ਚੱਲਿਆ ਕਾਫ਼ਲਾ

ਖੇਤੀ ਮੁੱਦੇ : ਮੋਦੀ ਦੇ ਘਰ ਬੈਠਕ ਵਿੱਚ ਅਮਿਤ ਸ਼ਾਹ, ਰਾਜਨਾਥ, ਤੋਮਰ, ਪਿਊਸ਼ ਗੋਇਲ ਸ਼ਾਮਲ

ਅਮਰਿੰਦਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦਾ ਸੰਘਰਸ਼ ਸਾਬੋਤਾਜ ਕਰਨ ਲਈ ਪੱਬਾਂ ਭਾਰ : ਸੁਖਬੀਰ ਸਿੰਘ ਬਾਦਲ

ਕੇਂਦਰ ਸਰਕਾਰ ਖੇਤੀ ਬਿੱਲਾਂ ਵਿੱਚ ਕਿਸਾਨਾਂ ਦੀ ਸੰਤੁਸ਼ਟੀ ਲਈ ਸੋਧਾਂ ਕਰਨ ਲਈ ਤਿਆਰ,ਕਿਸਾਨ ਅੜੇ, ਅਗਲੀ ਮੀਟਿੰਗ 5 ਨੂੰ