English Hindi March 04, 2021

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਦੁਪਹਿਰ 3 ਵਜੇ ਤੱਕ ਰਹੇਗਾ ਭਾਰਤ ਬੰਦ , ਕੇਂਦਰ ਵੱਲੋਂ ਐਡਵਾਈਜ਼ਰੀ ਜਾਰੀ

December 07, 2020 07:17 PM

ਨਵੀਂ ਦਿੱਲੀ, 7 ਦਸੰਬਰ
ਦਿੱਲੀ ਦੀ ਸਿੰਘੂ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਮੀਡੀਆ ਕਾਨਫਰੰਸ ਕਰਕੇ ਭਲਕੇ ਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਕਿਸਾਨ ਜੇਥੰਬੀਆਂ ਦੇ ਆਗੂਆਂ ਨੇ ਕਿਹਾ ਕਿ ਪੂਰੇ ਭਾਰਤ 'ਚ ਕੱਲ੍ਹ ਭਾਰਤ ਬੰਦ ਦਾ ਅਸਰ ਦਿੱਸੇਗਾ। ਕਿਸਾਨਾਂ ਮੁਤਾਬਕ ਇਹ ਆਰ-ਪਾਰ ਦੀ ਲੜਾਈ ਹੈ।

ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਕੱਲ ਪੂਰੇ ਦਿਨ ਭਾਰਤ ਬੰਦ ਰਹੇਗਾ ਪਰ ਚੱਕਾ ਜਾਮ ਗਿਆਰਾਂ ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ। ਇਸ ਦੌਰਾਨ ਐਂਬੂਲੈਂਸ ਦਾ ਰਾਹ ਨਹੀਂ ਰੋਕਿਆ ਜਾਵੇਗਾ। ਇਹ ਇਕ ਸ਼ਾਂਤੀਮਈ ਪ੍ਰਦਰਸ਼ਨ ਹੋਵੇਗਾ। ਅਸੀਂ ਆਪਣੇ ਮੰਚ 'ਤੇ ਕਿਸੇ ਵੀ ਰਾਜਨੀਤਕ ਨੇਤਾ ਨੂੰ ਇਜਾਜ਼ਤ ਨਾ ਦੇਣ ਲਈ ਵਚਨਬੱਧ ਹਾਂ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 11 ਦਿਨਾਂ ਤੋਂ ਦਿੱਲੀ ਦੀਆਂ ਸਰੱਹਦਾਂ 'ਤੇ ਹਜ਼ਾਰਾਂ ਦੀ ਗਿਣਤੀ 'ਚ ਅੰਦੋਲਨ ਕਰ ਰਹੇ ਹਨ।

ਸਿੰਘੂ ਸਰਹੱਦ 'ਤੇ ਕਿਸਾਨ ਆਗੂ ਨਿਰਭੈ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਡਾ ਅੰਦੋਲਨ ਸਿਰਫ ਪੰਜਾਬ ਅਤੇ ਹਿੰਦੋਸਤਾਨ ਤੱਕ ਹੀ ਸੀਮਤ ਨਹੀਂ ਹੈ। ਇਹ ਅੰਦੋਲਨ ਦੁਨੀਆ ਤੱਕ ਫੈਲ ਚੁੱਕਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਹੱਕ 'ਚ ਗੱਲ ਕੀਤੀ, ਉਹ ਸਾਡਾ ਸਮਰਥਨ ਕਰ ਰਹੇ ਹਨ। ਸਾਡਾ ਵਿਰੋਧ ਪ੍ਰਦਰਸ਼ਨ ਬਿਲਕੁਲ ਸ਼ਾਂਤੀਮਈ ਚੱਲੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨਾਂ ਚਿਰ ਕਾਨੂੰਨ ਵਾਪਸ ਨਹੀਂ ਹੋ ਜਾਂਦੇ, ਸਾਡਾ ਅੰਦੋਲਨ ਜਾਰੀ ਰਹੇਗਾ। ਸਰਕਾਰ ਸਾਡੇ ਨਾਲ ਸਹੀ ਢੰਗ ਨਾਲ ਨਜਿੱਠਣ 'ਚ ਸਮਰੱਥ ਨਹੀਂ ਹੈ, ਇਸ ਲਈ ਅਸੀਂ ਭਾਰਤ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਮੁਤਾਬਕ ਫ਼ਲ, ਸਬਜ਼ੀਆਂ ਸਮੇਤ ਮੁੱਖ ਸੇਵਾਵਾਂ ਦੀ ਸਪਲਾਈ ਬੰਦ ਰਹੇਗੀ।

ਕੇਂਦਰ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਸਖ਼ਤ ਕਰਨ ਲਈ ਕਿਹਾ ਹੈ। ਕੇਂਦਰ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਦਿਨ ਸ਼ਾਂਤੀ ਰੱਖੀ ਜਾਵੇ। ਮੁਲਕ ਭਰ ਲਈ ਜਾਰੀ ਐਡਵਾਇਜ਼ਰੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕੋਵਿਡ-19 ਤਹਿਤ ਸਿਹਤ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਭਾਰਤ ਬੰਦ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸ਼ਾਤੀ ਬਣਾਈ ਰੱਖਣ ਦੇ ਨਾਲ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅਹਿਤਿਆਤੀ ਕਦਮ ਚੁੱਕਣ ਲਈ ਵੀ ਕਿਹਾ ਗਿਆ ਹੈ। ਮੁੱਖ ਸਿਆਸੀ ਪਾਰਟੀਆਂ ਜਿਵੇਂ, ਕਾਂਗਰਸ, ਐਨਸੀਪੀ, ਐਸਪੀ, ਟੀਆਰਐਸ, ਖੱਬੇ ਪੱਖੀ ਤੇ ਬਸਪਾ ਨੇ ਭਾਰਤ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ।
-ਪੀਟੀਆਈ

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਅੰਦੋਲਨ 'ਚ ਸ਼ਾਮਲ ਮਾਵਾਂ-ਭੈਣਾਂ ਲਈ 'ਆਪ' ਮਹਿਲਾ ਟੀਮਾਂ ਵੰਡ ਰਹੀਆਂ ਹਨ ਸੈਨੇਟਰੀ ਪੈਡ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਵਿਧਾਇਕ ਜਰਨੈਲ ਸਿੰਘ

13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਅੱਜ ਸ਼ਾਮੀ 7 ਵਜੇ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਕਿਸਾਨ ਮੋਰਚੇ 'ਤੇ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ

ਦਿਲਜੀਤ ਦੁਸਾਂਝ ਤੇ ਹੋਰ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਕੀਤੀ ਸ਼ਮੂਲੀਅਤ, ਮਾਲੀ ਮਦਦ ਐਲਾਨੀ

ਐਵਾਰਡ ਤੇ ਸਨਮਾਨ ਰਾਸ਼ਟਰਪਤੀ ਨੂੰ ਵਾਪਸ ਕਰਨ ਲਈ ਖਿਡਾਰੀਆਂ ਦਾ ਚੱਲਿਆ ਕਾਫ਼ਲਾ

ਖੇਤੀ ਮੁੱਦੇ : ਮੋਦੀ ਦੇ ਘਰ ਬੈਠਕ ਵਿੱਚ ਅਮਿਤ ਸ਼ਾਹ, ਰਾਜਨਾਥ, ਤੋਮਰ, ਪਿਊਸ਼ ਗੋਇਲ ਸ਼ਾਮਲ

ਅਮਰਿੰਦਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦਾ ਸੰਘਰਸ਼ ਸਾਬੋਤਾਜ ਕਰਨ ਲਈ ਪੱਬਾਂ ਭਾਰ : ਸੁਖਬੀਰ ਸਿੰਘ ਬਾਦਲ

ਕੇਂਦਰ ਸਰਕਾਰ ਖੇਤੀ ਬਿੱਲਾਂ ਵਿੱਚ ਕਿਸਾਨਾਂ ਦੀ ਸੰਤੁਸ਼ਟੀ ਲਈ ਸੋਧਾਂ ਕਰਨ ਲਈ ਤਿਆਰ,ਕਿਸਾਨ ਅੜੇ, ਅਗਲੀ ਮੀਟਿੰਗ 5 ਨੂੰ