English Hindi March 04, 2021

ਪੰਜਾਬ ਦਰਪਣ

ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ, ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ

December 08, 2020 04:36 PM

ਕੱਥੂਨੰਗਲ , 8 ਦਸੰਬਰ (ਜਗਤਾਰ ਸਿੰਘ ਛਿੱਤ ):- 30 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਗੁਰਦਾਸਪੁਰ ਦੇ ਪਰਧਾਨ ਲਖਵਿੰਦਰ ਸਿੰਘ ਮੰਜਿਆਂ ਵਾਲੀ ਦੀ ਅਗਵਾਈ ਵਿਚ ਅੰਮ੍ਰਿਤਸਰ ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਤੇ ਕੱਥੂਨੰਗਲ ਟੋਲ ਪਲਾਜ਼ਾ ਤੇ ਧਰਨਾ 69ਵੇ ਦਿਨ ਵੀ ਜਾਰੀ ਰਿਹਾ ਜਿਸ ਵਿੱਚ ਸਵੇਰੇ 11ਵਜੇ ਤੋਂ 3 ਵਜੇ ਤੱਕ ਸੜਕੀ ਆਵਾਜਾਈ ਰੋਕੀ ਗਈ ।

ਇਕੱਠ ਨੂੰ ਸੰਬੋਧਨ ਕਰਦਿਆਂ ਹੋਏ ਬੁਲਾਰਿਆਂ ਨੇ ਕਿਹਾ ਕਿ ਤਿੰਨ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ 2020, ਅਤੇ ਪਰਾਲੀ ਸਾੜਣ ਵਾਲੇ ਕਾਨੂੰਨ ਜਿਸ ਵਿੱਚ ਇੱਕ ਕਰੋੜ ਰੁਪਏ ਜੁਰਮਾਨਾ ਤੇ ਪੰਜ ਸਾਲ ਦੀ ਸਜ਼ਾ ਵਾਲੇ ਕਾਨੂੰਨ ਨੂੰ ਰਦ ਕੀਤਾ ਜਾਵੇ ਜੇਕਰ ਇਹ ਕਾਨੂੰਨ ਵਾਪਸ ਨਹੀਂ ਕਰਦੇ ਤਾ ਸਘੰਰਸ ਹੋਰ ਤੇਜ਼ ਕੀਤਾ ਜਾਵੇ ਗਾ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨੀ ਜਿਣਸਾਂ ਦੀ ਸਰਕਾਰੀ ਖਰੀਦ ਦਾ ਕਾਨੂੰਨ ਬਣਾਇਆ ਜਾਵੇ ਜਨਤਕ ਵੰਡ ਪ੍ਰਣਾਲੀ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਂਦਾ ਜਾਵੇ।ਕਿਸਾਨਾਂ ਨੂੰ ਦਿੱਲੀ ਮੋਰਚੇ ਵਿੱਚ ਜਾਣ ਲਈ ਟਰਾਲੀਆਂ ਦਾ ਕਾਫਲਾ ਰਵਾਨਾ ਕੀਤਾ ਗਿਆ
ਇਸ ਮੋਕੇ ਅਜੀਤ ਸਿੰਘ ਖੋਖਰ ਸਕੱਤਰ ਸਿੰਘ ਭੇਟ ਪੱਤਣ ਰਛਪਾਲ ਸਿੰਘ ਸਾਹਿਬ ਸਿੰਘ ਖੋਖਰ ਗੁਰਬਚਨ ਸਿੰਘ ਹਰਪਾਲ਼ ਸਿੰਘ ਗੋਸਲ ਅਜਮੇਰ ਸਿੰਘ; ਆਤਮਾ ਸਿੰਘ ਨਿਰਮਲ ਸਿੰਘ ਸ਼ੇਖੂਪੁਰਾ ਸੁਖਪ੍ਰੀਤ ਸਿੰਘ ਸਾਰਚੂਰ ਕੁਲਵਿੰਦਰ ਸਿੰਘ ਬਸੰਤਕੋਟ ਰਣਜੀਤ ਸਿੰਘ ਗੁਰਮੁਖ ਸਿੰਘ ਟੀ ਐਸ ਯੂ ਲਖਵਿੰਦਰ ਸਿੰਘ ਟੀ ਐਸ ਯੂ ਹਰਪ੍ਰੀਤ ਸਿੰਘ ਸਾਰਚੂਰ ਹਰਦੀਪ ਸਿੰਘ ਨਾਨੋਵਾਲੀਆ ਹਰਦੀਪ ਸਿੰਘ ਲੋਹ ਚਪ ਆਦਿ ਆਗੂ ਹਾਜ਼ਰ ਸਨ।

Have something to say? Post your comment

ਪੰਜਾਬ ਦਰਪਣ

ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਭਰ 'ਚ ਬੰਦ

ਮਾਨਸਾ ਵਿੱਚ ਜਨਤਕ ਜਥੇਬੰਦੀਆਂ ਨੇ ਲਾਇਆ ਧਰਨਾ,ਹੁਣ ਖੇਤੀ ਕਾਨੂੰਨ ਵਾਪਸ ਲਏ ਬਿਨਾਂ ਨਹੀਂ ਸਰਨਾ

10 ਸੂਬਿਆਂ ਵਿੱਚ ਰਿਹਾ ਬੰਦ ; ਜ਼ੋਰਦਾਰ ਪ੍ਰਦਰਸ਼ਨ

ਫ਼ਰੀਦਕੋਟ 'ਚ ਬੰਦ ਨੂੰ ਮਿਲਿਆ ਮੁਕੰਮਲ ਭਰਵਾ ਹੁੰਗਾਰਾ

ਤਿੰਨ ਖੇਤੀ ਐਕਟ ਤੁਰੰਤ ਰੱਦ ਕਰੋ : ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਨਕਲਾਬੀ ਕੇਂਦਰ, ਪੰਜਾਬ ਦੀਆਂ ਟੀਮਾਂ ਵੱਲੋਂ ਸ਼ਹਿਰ/ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਬੀਕੇਯੂ ਉਗਰਾਹਾਂ ਨੇ ਮੋਟਰਸਾਈਕਲ ਮਾਰਚ ਕਰਕੇ 8 ਦੇ ਬੰਦ ਦੀ ਸਫਲਤਾ ਲਈ ਮੰਗਿਆ ਸ਼ਹਿਰੀਆਂ ਤੋਂ ਸਹਿਯੋਗ

ਸੁਰਜੀਤ ਪਾਤਰ ਨੇ ਵੀ ਆਪਣਾ ਪਦਮਸ਼੍ਰੀ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਕੀਤਾ ਫ਼ੈਸਲਾ

ਬੀਬੀ ਜਗੀਰ ਕੌਰ ਨੇ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ ਨੂੰ ਆਪਣਾ ਓ.ਐਸ.ਡੀ. ਲਗਾਇਆ

ਜ਼ਿਲ੍ਹਾ ਮਾਨਸਾ ਪ੍ਰਾਈਵੇਟ ਬੱਸ ਅਪਰੇਟਰਜ਼ ਐਸੋਸੀਏਸ਼ਨ ਵੱਲੋਂ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੀ ਹਮਾਇਤ