English Hindi March 04, 2021

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਅੰਦੋਲਨ 'ਚ ਸ਼ਾਮਲ ਮਾਵਾਂ-ਭੈਣਾਂ ਲਈ 'ਆਪ' ਮਹਿਲਾ ਟੀਮਾਂ ਵੰਡ ਰਹੀਆਂ ਹਨ ਸੈਨੇਟਰੀ ਪੈਡ

December 08, 2020 05:23 PM

*..ਕੇਜਰੀਵਾਲ ਦੀਆਂ ਹਿਦਾਇਤਾਂ 'ਤੇ ਲੱਗੀ ਮਹਿਲਾ ਟੀਮਾਂ ਦੀ ਡਿਊਟੀ, ਮਹਿਲਾ ਡਾਕਟਰਾਂ ਤੇ ਸਟਾਫ ਨੂੰ ਵਿਸ਼ੇਸ਼ ਤੌਰ ਉਤੇ ਕੀਤਾ ਤੈਨਾਤ*

*..ਹੁਣ ਤੱਕ 3 ਹਜ਼ਾਰ ਤੋਂ ਵੱਧ ਅੰਦੋਲਨਕਾਰੀ ਕਿਸਾਨ ਮਾਵਾਂ-ਭੈਣਾਂ ਨੂੰ ਦਿੱਤੀ ਸਹੂਲਤ : 'ਆਪ'*

ਜੱਸੀ ਫੱਲੇਵਾਲੀਆ
ਚੰਡੀਗੜ੍ਹ, 8 ਦਸੰਬਰ
ਦਿੱਲੀ-ਹਰਿਆਣਾ ਦੀ ਸੀਮਾ ਉੱਤੇ ਜਾਰੀ ਇਤਿਹਾਸਕ ਕਿਸਾਨ ਅੰਦੋਲਨ 'ਚ ਸ਼ਾਮਲ ਹਜ਼ਾਰਾਂ ਮਾਵਾਂ-ਭੈਣਾਂ ਅਤੇ ਬਹੂ-ਬੇਟੀਆਂ ਦਾ ਖਿਆਲ ਰੱਖਦੇ ਹੋਏ ਆਮ ਆਦਮੀ ਪਾਰਟੀ ਦੀਆਂ ਮਹਿਲਾ ਟੀਮਾਂ ਨੇ ਇਕ ਨਵੀਂ ਪਹਿਲ ਕੀਤੀ ਹੈ। ਇਸ ਨਿਸ਼ਕਾਮ ਅਤੇ ਨਿਰਸਵਾਰਥ ਮਿਸ਼ਨ ਤਹਿਤ 'ਆਪ' ਦੀਆਂ ਮਹਿਲਾ ਟੀਮਾਂ ਵੱਲੋਂ ਧਰਨਾ ਸਥਾਨ 'ਤੇ ਘੁੰਮ ਫਿਰਕੇ ਮਹਿਲਾ ਅੰਦੋਲਨਕਾਰੀਆਂ ਨੂੰ ਸੈਨੇਟਰੀ ਪੈਡ ਅਤੇ ਸਬੰਧਤ ਲੋੜੀਦੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਮਹਿਲਾ ਵਿੰਗ ਦੀ ਆਗੂ ਸੀਮਾ ਸੋਢੀ ਨੇ ਦੱਸਿਆ ਕਿ ਹੁਣ ਤੱਕ ਤਿੰਨ ਹਜ਼ਾਰ ਤੋਂ ਵੱਧ ਮਹਿਲਾ ਅੰਦੋਲਨਕਾਰੀਆਂ ਨੂੰ ਸੈਨੇਟਰੀ ਪੈਡ ਅਤੇ ਰੋਜ਼ਮਰਾਂ ਲਈ ਲੋੜੀਦੀਆਂ ਹੋਰ ਸਹੂਲਤਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਹਿਦਾਇਤਾਂ ਉੱਤੇ ਪਾਰਟੀ ਦੇ ਆਗੂ ਅਤੇ ਵਾਲੰਟੀਅਰ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਮਹਿਲਾ ਟੀਮਾਂ ਨੂੰ ਵਿਸ਼ੇਸ਼ ਹਿਦਾਇਤਾਂ ਹਨ ਕਿ ਉਹ ਧਰਨੇ ਵਿਚ ਸ਼ਾਮਲ ਸਾਰੀਆਂ ਮਾਵਾਂ-ਭੈਣਾਂ ਦੀਆਂ ਜ਼ਰੂਰਤਾਂ ਦਾ ਖਾਸ ਖਿਆਲ ਰੱਖਣ। ਇਸ ਤਹਿਤ 'ਆਪ' ਦੀਆਂ ਮਹਿਲਾ ਸੇਵਾਦਾਰ ਅਲੱਗ-ਅਲੱਗ ਟੀਮਾਂ ਬਣਾਕੇ ਧਰਨਾ ਸਥਾਨ ਉੱਤੇ ਘੁੰਮ-ਘੁੰਮ ਕੇ ਅੰਦੋਲਨਕਾਰੀ ਮਹਿਲਾਵਾਂ ਨੂੰ ਮਿਲ ਰਹੀਆਂ ਅਤੇ ਉਨ੍ਹਾਂ ਨੂੰ ਨਾ ਕੇਵਲ ਜ਼ਰੂਰਤ ਅਨੁਸਾਰ ਸੈਨੇਟਰੀ ਪੈਡ ਮੁਹੱਈਆ ਕੀਤੇ ਜਾ ਰਹੇ ਹਨ, ਬਲਕਿ ਲੋੜੀਦੀ ਡਾਕਟਰੀ ਸੇਵਾ ਬਾਰੇ ਵੀ ਪੁੱਛਿਆ ਜਾ ਰਿਹਾ ਹੈ, ਕਿਉਂਕਿ ਦਿੱਲੀ ਸਰਕਾਰ ਵੱਲੋਂ ਮਹਿਲਾ ਧਰਨਾਕਾਰੀਆਂ ਦਾ ਵਿਸ਼ੇਸ਼ ਖਿਆਲ ਰੱਖਦੇ ਹੋਏ ਐਂਬੂਲੈਂਸਾਂ, ਸਿਹਤ ਕਰਮੀਆਂ ਅਤੇ ਮਹਿਲਾ ਡਾਕਟਰਾਂ ਦੀਆਂ ਵੀ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਧਰਨੇ 'ਚ ਸ਼ਾਮਲ ਬੇਟੀਆਂ, ਮਾਵਾਂ-ਭੈਣਾਂ ਅਤੇ ਬਜ਼ੁਰਗ ਦਾਦੀਆਂ ਦੀ ਸ਼ਮੂਲੀਅਤ ਮਾਣਮੱਤੀ ਹੈ ਅਤੇ ਆਮ ਆਦਮੀ ਪਾਰਟੀ ਬਤੌਰ ਸੇਵਾਦਾਰ ਆਪਣਾ ਫਰਜ਼ ਸਮਝਦੀ ਹੈ ਕਿ ਕਿਸੇ ਵੀ ਮਾਂ-ਭੈਣ ਨੂੰ ਕੋਈ ਤਕਲੀਫ਼ ਨਾ ਆਉਣ ਦਿੱਤੀ ਜਾਵੇ।
'ਆਪ' ਮਹਿਲਾ ਸੇਵਾਦਾਰ ਟੀਮਾਂ ਦੀ ਅਗਵਾਈ ਕਰਨ ਵਾਲਿਆਂ ਵਿਚ ਅਮਰਦੀਪ ਕੌਰ, ਮੌਨਿਕਾ, ਸੁਖਵਿੰਦਰ ਕੌਰ, ਸੁਖਵਿੰਦਰ ਕੌਰ ਗਹਿਲੋਤ, ਜਸਪਾਲ ਕੌਰ ਅਤੇ ਹੋਰ ਮਹਿਲਾ ਆਗੂ ਅਤੇ ਵਾਲੰਟੀਅਰ ਸ਼ਾਮਲ ਹਨ।

Have something to say? Post your comment

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਵਿਧਾਇਕ ਜਰਨੈਲ ਸਿੰਘ

13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਅੱਜ ਸ਼ਾਮੀ 7 ਵਜੇ

‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ ਸਵਾਲ

ਦਿੱਲੀ ਕਿਸਾਨ ਮੋਰਚੇ 'ਤੇ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ

ਦੁਪਹਿਰ 3 ਵਜੇ ਤੱਕ ਰਹੇਗਾ ਭਾਰਤ ਬੰਦ , ਕੇਂਦਰ ਵੱਲੋਂ ਐਡਵਾਈਜ਼ਰੀ ਜਾਰੀ

ਦਿਲਜੀਤ ਦੁਸਾਂਝ ਤੇ ਹੋਰ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਵਿੱਚ ਕੀਤੀ ਸ਼ਮੂਲੀਅਤ, ਮਾਲੀ ਮਦਦ ਐਲਾਨੀ

ਐਵਾਰਡ ਤੇ ਸਨਮਾਨ ਰਾਸ਼ਟਰਪਤੀ ਨੂੰ ਵਾਪਸ ਕਰਨ ਲਈ ਖਿਡਾਰੀਆਂ ਦਾ ਚੱਲਿਆ ਕਾਫ਼ਲਾ

ਖੇਤੀ ਮੁੱਦੇ : ਮੋਦੀ ਦੇ ਘਰ ਬੈਠਕ ਵਿੱਚ ਅਮਿਤ ਸ਼ਾਹ, ਰਾਜਨਾਥ, ਤੋਮਰ, ਪਿਊਸ਼ ਗੋਇਲ ਸ਼ਾਮਲ

ਅਮਰਿੰਦਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦਾ ਸੰਘਰਸ਼ ਸਾਬੋਤਾਜ ਕਰਨ ਲਈ ਪੱਬਾਂ ਭਾਰ : ਸੁਖਬੀਰ ਸਿੰਘ ਬਾਦਲ

ਕੇਂਦਰ ਸਰਕਾਰ ਖੇਤੀ ਬਿੱਲਾਂ ਵਿੱਚ ਕਿਸਾਨਾਂ ਦੀ ਸੰਤੁਸ਼ਟੀ ਲਈ ਸੋਧਾਂ ਕਰਨ ਲਈ ਤਿਆਰ,ਕਿਸਾਨ ਅੜੇ, ਅਗਲੀ ਮੀਟਿੰਗ 5 ਨੂੰ